ਅਮਰੀਕੀ ਪੁਲਿਸ ਦੀ ਹਿਰਾਸਤ 'ਚ ਭਾਰਤੀ ਦੀ ਮੌਤ

By: ABP SANJHA | | Last Updated: Friday, 19 May 2017 1:20 PM
ਅਮਰੀਕੀ ਪੁਲਿਸ ਦੀ ਹਿਰਾਸਤ 'ਚ ਭਾਰਤੀ ਦੀ ਮੌਤ

ਨਿਊਯਾਰਕ: ਅਮਰੀਕਾ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਪੁਲਿਸ ਦੀ ਹਿਰਾਸਤ ਵਿੱਚ ਆਏ 58 ਸਾਲਾ ਭਾਰਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅਤੁੱਲ ਕੁਮਾਰ ਬਾਬੂ ਭਾਈ ਪਟੇਲ ਨੂੰ ਦੋ ਦਿਨਾਂ ਲਈ ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਰ ਇਨਫੋਰਸਮੈਂਟ ਵੱਲੋਂ ਆਪਣੀ ਹਿਰਾਸਤ ਵਿੱਚ ਰੱਖਿਆ ਹੋਇਆ ਸੀ।

 

 

ਇਸੇ ਦੌਰਾਨ ਮੰਗਲਵਾਰ ਉਸ ਨੂੰ ਸਾਹ ਲੈਣ ਵਿੱਚ ਦਿੱਕਤ ਆਈ। ਇਸ ਤੋਂ ਬਾਅਦ ਉਸ ਨੂੰ ਐਟਲਾਂਟਾ ਦੇ ਗ੍ਰੇਡੀ ਮੈਮੋਰੀਅਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪਟੇਲ 10 ਅਪ੍ਰੈਲ ਨੂੰ ਇਕੂਏਟਰ ਤੋਂ ਉਡਾਣ ਰਾਹੀਂ ਐਟਲਾਂਟਾ ਹਵਾਈ ਅੱਡੇ’ ਤੇ ਪਹੁੰਚਿਆ ਸੀ ਜਿੱਥੇ ਯੂਐਸ ਕਸਟਮਰ ਤੇ ਬਾਰਡਰ ਪ੍ਰੋਟੈਕਸ਼ਨ ਫੋਰਸ ਨੇ ਉਨ੍ਹਾਂ ਨੂੰ ਦੇਸ਼ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਸੀ ਕਿਉਂਕਿ ਉਸ ਕੋਲ ਜ਼ਰੂਰੀ ਇਮੀਗ੍ਰੇਸ਼ਨ ਦਸਤਾਵੇਜ਼ ਨਹੀਂ ਸਨ।

 

 

 

ਯੂਐਸ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ (ਆਈਸੀਈ) ਨੇ ਇੱਕ ਬਿਆਨ ਵਿਚ ਕਿਹਾ ਹੈ ਕਿ ਅਤੁੱਲ ਕੁਮਾਰ ਬਾਬੂ ਭਾਈ ਪਟੇਲ ਅਟਲਾਂਟਾ ਸਿਟੀ ਦੇ ਆਈ.ਆਈ.ਈ. ਨਜ਼ਰਬੰਦੀ ਕੇਂਦਰ ਵਿੱਚ ਬੰਦ ਸੀ ਜਿੱਥੇ ਮੈਡੀਕਲ ਜਾਂਚ ਦੌਰਾਨ ਉਸ ਨੂੰ ਹਾਈ ਬਲੱਡ ਪ੍ਰੈਸ਼ਰ ਤੇ ਡਾਇਬਟੀਜ਼ ਦਾ ਮਰੀਜ਼ ਪਾਇਆ ਗਿਆ ਸੀ।

 

 

 

ਆਈਸੀਆਈ ਦੀ ਹਿਰਾਸਤ ਵਿਚ ਰਹਿਣ ਤੋਂ ਦੋ ਦਿਨ ਬਾਅਦ ਸ਼ਨੀਵਾਰ ਨੂੰ ਪਟੇਲ ਦੀ ਮੁੜ ਤੋਂ ਡਾਕਟਰੀ ਜਾਂਚ ਕੀਤੀ ਗਈ। ਇਸ ਦੌਰਾਨ ਨਰਸ ਨੇ ਪਾਇਆ ਕਿ ਉਸ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਇਸ ਪਿੱਛੋਂ ਉਨ੍ਹਾਂ ਨੂੰ ਇੱਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਆਈਸੀਆਈ ਦੀ ਹਿਰਾਸਤ ਵਿੱਚ ਮਰਨ ਵਾਲਾ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਇਸ ਕਾਰਨ ਪਰਵਾਸੀ ਹੱਕਾਂ ਦੇ ਕਾਰਕੁਨਾਂ ਵੱਲੋਂ ਉਨ੍ਹਾਂ ਦੀ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ।

First Published: Friday, 19 May 2017 1:20 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ