ਵੀਜ਼ਾ ਬੈਨ 'ਤੇ ਟਰੰਪ ਨੂੰ ਅਦਾਲਤੀ ਝਟਕਾ

By: ਏਬੀਪੀ ਸਾਂਝਾ | | Last Updated: Tuesday, 13 June 2017 1:48 PM
ਵੀਜ਼ਾ ਬੈਨ 'ਤੇ ਟਰੰਪ ਨੂੰ ਅਦਾਲਤੀ ਝਟਕਾ

ਵਾਸ਼ਿੰਗਟਨ: ਅਮਰੀਕਾ ਦੀ 9ਵੀਂ ਸਰਕਟ ਅਦਾਲਤ ਨੇ ਰਾਸ਼ਟਰਪਤੀ ਟਰੰਪ ਵੱਲੋਂ ਮੁਸਲਿਮ ਦੇਸ਼ਾਂ ਉੱਤੇ ਪਾਬੰਦੀ ਲਾਏ ਜਾਣ ਦੇ ਆਦੇਸ਼ ਉੱਤੇ ਰੋਕ ਬਰਕਰਾਰ ਰੱਖੀ ਹੈ। ਇਸ ਮੁੱਦੇ ਉੱਤੇ ਟਰੰਪ ਨੂੰ ਇਹ ਦੂਜਾ ਝਟਕਾ ਲੱਗਾ ਹੈ। ਇਸ ਤੋਂ ਪਹਿਲਾਂ ਸੰਘੀ ਅਦਾਲਤ ਟਰੰਪ ਦੇ ਇਸ ਆਦੇਸ਼ ਨੂੰ ਖ਼ਾਰਜ ਕਰ ਚੁੱਕੀ ਹੈ।

 

ਟਰੰਪ ਨੇ ਸੱਤ ਮੁਸਲਿਮ ਦੇਸ਼ ਈਰਾਨ, ਇਰਾਕ, ਸੀਰੀਆ, ਲਿਬੀਆ, ਯਮਨ, ਸੁਡਾਨ ਤੇ ਸੋਮਾਲੀਆ ਦੇ ਨਾਗਰਿਕਾਂ ਦੇ ਅਮਰੀਕਾ ਵਿੱਚ ਆਉਣ ਉੱਤੇ ਪਾਬੰਦੀ ਲਾਉਣ ਦਾ ਹੁਕਮ ਜਾਰੀ ਕੀਤਾ ਸੀ। ਇਸ ਆਦੇਸ਼ ਉੱਤੇ ਅਦਾਲਤ ਪਹਿਲਾਂ ਹੀ ਰੋਕ ਲਾ ਚੁੱਕੀ ਹੈ। ਇਸ ਰੋਕ ਦੇ ਵਿਰੋਧ ਵਿੱਚ ਟਰੰਪ ਪ੍ਰਸ਼ਾਸਨ ਨੇ ਉੱਪਰ ਅਦਾਲਤ ਵਿੱਚ ਅਪੀਲ ਕੀਤੀ ਸੀ।

 

ਖ਼ਬਰਾਂ ਅਨੁਸਾਰ ਜਸਟਿਸ ਮਾਈਕਲ ਡਾਲੇ ਹਾਕਿੰਗਸ, ਰੋਨਾਲਡ ਗੋਲਡ ਤੇ ਰਿਚਰਡ ਪੇਜ ਦੀ ਬੈਂਚ ਨੇ ਬੀਤੇ ਸੋਮਵਾਰ ਨੂੰ ਆਪਣੇ ਫ਼ੈਸਲੇ ਵਿੱਚ ਟਰੰਪ ਦੇ ਟਰੈਵਲ ਬੈਨ ਆਦੇਸ਼ ਉੱਤੇ ਲੱਗੀ ਰੋਕ ਨੂੰ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫ਼ੈਸਲੇ ਵਿੱਚ ਆਖਿਆ, “ਅਸੀਂ ਇਸ ਨਤੀਜੇ ਉੱਤੇ ਪਹੁੰਚੇ ਹਾਂ ਕਿ ਰਾਸ਼ਟਰਪਤੀ ਦਾ ਇਹ ਆਦੇਸ਼ ਜਾਰੀ ਕਰਨਾ, ਉਨ੍ਹਾਂ ਨੂੰ ਦਿੱਤੀਆਂ ਗਈਆਂ ਸ਼ਕਤੀਆਂ ਤੋਂ ਬਾਹਰ ਹੈ। ਇੰਮ੍ਰੀਗ੍ਰੇਸ਼ਨ ਉੱਤੇ ਸਿਰਫ਼ ਇੱਕ ਵਿਅਕਤੀ ਹੀ ਫ਼ੈਸਲਾ ਨਹੀਂ ਲੈ ਸਕਦਾ।” ਅਮਰੀਕੀ ਜੱਜਾਂ ਨੇ ਯਾਤਰੀ ਬੈਨ ਮਾਮਲੇ ਉੱਤੇ ਟਰੰਪ ਦੇ ਤਾਜ਼ਾ ਟਵੀਟਾਂ ਦਾ ਵੀ ਜ਼ਿਕਰ ਕੀਤਾ।

 

ਕੀ ਸੀ ਪੂਰਾ ਮਾਮਲਾ-

ਟਰੰਪ ਪ੍ਰਸ਼ਾਸਨ ਨੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਦੇ ਨਾਲ ਹੀ ਇਰਾਕ ਸਮੇਤ ਸੱਤ ਮੁਸਲਿਮ ਦੇਸ਼ਾਂ ਉੱਤੇ ਟਰੈਵਲ ਬੈਨ ਲਾ ਦਿੱਤਾ ਸੀ ਪਰ ਅਦਾਲਤਾਂ ਨੇ ਇਸ ਉੱਤੇ ਪਾਬੰਦੀ ਲੱਗਾ ਦਿੱਤੀ ਸੀ। ਇਸ ਆਦੇਸ਼ ਨੂੰ ਲੈ ਕੇ ਟਰੰਪ ਦੀ ਪੂਰੀ ਦੁਨੀਆ ਵਿੱਚ ਅਲੋਚਨਾ ਵੀ ਹੋਈ ਸੀ।

First Published: Tuesday, 13 June 2017 1:48 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ