ਆਸਟ੍ਰੇਲੀਆ ਵੀ ਅਮਰੀਕਾ ਤੇ ਬ੍ਰਿਟੇਨ ਦੇ ਰਾਹ 'ਤੇ ਚੱਲਣ ਦੀ ਤਿਆਰੀ

By: ਏਬੀਪੀ ਸਾਂਝਾ | | Last Updated: Thursday, 18 May 2017 10:30 AM
ਆਸਟ੍ਰੇਲੀਆ ਵੀ ਅਮਰੀਕਾ ਤੇ ਬ੍ਰਿਟੇਨ ਦੇ ਰਾਹ 'ਤੇ ਚੱਲਣ ਦੀ ਤਿਆਰੀ

 

ਕੈਨਬਰਾ : ਆਸਟ੍ਰੇਲੀਆ ਵੀ ਮੱਧ ਪੂਰਬ ਦੇ ਕੁਝ ਮੁਸਲਿਮ ਦੇਸ਼ਾਂ ਤੋਂ ਆਉਣ ਵਾਲੇ ਜਹਾਜ਼ਾਂ ‘ਚ ਲੈਪਟਾਪ ਅਤੇ ਦੂਸਰੇ ਇਲੈਕਟ੍ਰਾਨਿਕ ਉੁਪਕਰਣ ਲੈ ਕੇ ਯਾਤਰਾ ਕਰਨ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਹਮਲਿਆਂ ਦੀ ਸ਼ੰਕਾ ਦੇ ਚੱਲਦਿਆਂ ਇਹ ਕਦਮ ਚੁੱਕਿਆ ਜਾ ਰਿਹਾ ਹੈ।

 

 

ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਨੇ ਮੰਗਲਵਾਰ ਨੂੰ ਇਹ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਮੱਧ ਪੂਰਬ ਦੇ ਕੁਝ ਦੇਸ਼ਾਂ ਤੋਂ ਆਉਣ ਵਾਲੇ ਜਹਾਜ਼ਾਂ ‘ਚ ਲੈਪਟਾਪ ਅਤੇ ਟੈਬਲੇਟ ‘ਤੇ ਪਾਬੰਦੀ ਲਗਾਉਣ ਦੇ ਬਾਰੇ ‘ਚ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਉਨ੍ਹਾਂ ਤੋਂ ਜਦੋਂ ਪੁੱਿਛਆ ਗਿਆ ਕਿ ਕੀ ਇਹ ਕਦਮ ਇਸਲਾਮਿਕ ਸਟੇਟ (ਆਈਐੱਸ) ਤੋਂ ਖ਼ਤਰੇ ਦੇ ਚੱਲਦਿਆਂ ਚੁੱਕਿਆ ਜਾ ਰਿਹਾ ਹੈ ਤਾਂ ਉਨ੍ਹਾਂ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ।

 

 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਆਪਣੇ ਦੇਸ਼ ਦੀ ਸੁਰੱਖਿਆ ਅਤੇ ਰਾਸ਼ਟਰੀ ਹਿੱਤਾਂ ਦੀ ਰੱਖਿਆ ਕਰ ਰਿਹਾ ਹਾਂ। ਇਸ ਲਈ ਮੈਨੂੰ ਚੌਕਸ ਰਹਿਣਾ ਹੋਏਗਾ। ਪਿਛਲੇ ਮਹੀਨੇ ਨਿਊਜ਼ੀਲੈਂਡ ਨੇ ਵੀ ਕਿਹਾ ਸੀ ਕਿ ਉਹ ਵੀ ਇਸੇ ਤਰ੍ਹਾਂ ਦੇ ਕਦਮ ਚੁੱਕਣ ਦੇ ਬਾਰੇ ‘ਚ ਵਿਚਾਰ ਕਰ ਰਿਹਾ ਹੈ।

 

 

ਇਸ ਤੋਂ ਪਹਿਲੇ ਅਮਰੀਕਾ ਨੇ 25 ਮਾਰਚ ਨੂੰ ਮਿਸਰ, ਤੁਰਕੀ ਅਤੇ ਸਾਊਦੀ ਅਰਬ ਸਮੇਤ ਅੱਠ ਮੁਸਲਿਮ ਦੇਸ਼ਾਂ ਤੋਂ ਆਉਣ ਵਾਲੇ ਜਹਾਜ਼ਾਂ ਦੇ ਯਾਤਰੀਆਂ ਦੇ ਲੈਪਟਾਪ ਨਾਲ ਸਫ਼ਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਅਗਲੇ ਹੀ ਦਿਨ ਬਿ੍ਰਟੇਨ ਨੇ ਵੀ ਛੇ ਮੁਸਲਿਮ ਦੇਸ਼ਾਂ ਤੋਂ ਆਉਣ ਵਾਲੇ ਜਹਾਜ਼ਾਂ ‘ਚ ਲੈਪਟਾਪ ਅਤੇ ਕੈਮਰਾ ਦੇ ਨਾਲ ਸਫ਼ਰ ਕਰਨ ‘ਤੇ ਰੋਕ ਲਗਾ ਦਿੱਤੀ ਸੀ।

First Published: Thursday, 18 May 2017 10:29 AM

Related Stories

ਭਾਰਤੀ ਮੂਲ ਦੇ ਸੀਈਓ ਨੂੰ ਅਮਰੀਕਾ ਛੱਡਣ ਲਈ ਕਿਹਾ
ਭਾਰਤੀ ਮੂਲ ਦੇ ਸੀਈਓ ਨੂੰ ਅਮਰੀਕਾ ਛੱਡਣ ਲਈ ਕਿਹਾ

ਨਿਊਯਾਰਕ: ਅਮਰੀਕਾ ‘ਚ ਭਾਰਤੀ ਮੂਲ ਦਾ ਸੀਈਓ ਨਸਲੀ ਹਮਲੇ ਦਾ ਸ਼ਿਕਾਰ ਹੋਇਆ ਹੈ। ਉਸ

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ