ਬਰਤਾਨੀਆ ਦੇ ਵਿਦੇਸ਼ ਮੰਤਰੀ ਨੇ ਮੰਗੀ ਸਿੱਖਾਂ ਤੋਂ ਮਾਫੀ

By: ABP SANJHA | | Last Updated: Thursday, 18 May 2017 1:08 PM
ਬਰਤਾਨੀਆ ਦੇ ਵਿਦੇਸ਼ ਮੰਤਰੀ ਨੇ ਮੰਗੀ ਸਿੱਖਾਂ ਤੋਂ ਮਾਫੀ

ਲੰਡਨ: ਬਰਤਾਨੀਆ ਦੇ ਵਿਦੇਸ਼ ਮੰਤਰੀ ਨੇ ਗੁਰੂ ਘਰ ਵਿਖੇ ਦਿੱਤੇ ਆਪਣੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਸਿੱਖ ਭਾਈਚਾਰੇ ਤੋਂ ਮੁਆਫੀ ਮੰਗੀ ਹੈ। ਬਰਤਾਨੀਆ ਵਿੱਚ ਹੋਣ ਜਾ ਰਹੀਆਂ ਆਮ ਚੋਣਾਂ ਲਈ ਚੋਣ ਪ੍ਰਚਾਰ ਕਰਦਿਆਂ ਵਿਦੇਸ਼ ਮੰਤਰੀ ਬੌਰਿਸ ਜੌਹਨਸਨ ਇੰਗਲੈਂਡ ਦੇ ਸ਼ਹਿਰ ਬ੍ਰੈਸਟਲ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਸਨ।

 

DAVEY

ਇਸ ਮੌਕੇ ਵਿਦੇਸ਼ ਮੰਤਰੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਭਾਰਤ ਤੇ ਬਰਤਾਨੀਆ ਦਰਮਿਆਨ ਸਬੰਧਾਂ ਦਾ ਜ਼ਿਕਰ ਕਰਦਿਆਂ ਹਵਾਈ ਅੱਡਿਆਂ ਤੇ ਸ਼ਰਾਬ ‘ਤੇ ਲੱਗਣ ਵਾਲੀ ਡਿਊਟੀ ਦੀ ਗੱਲ ਕਰ ਦਿੱਤੀ। ਜੌਹਨਸਨ ਨੇ ਕਿਹਾ ਕਿ ਭਾਰਤ ਨਾਲ ਫਰੀ ਟਰੇਡ ਵਧਾਉਣ ਲਈ ਨੀਤੀਆਂ ਵਿੱਚ ਸ਼ਰਾਬ ਵੀ ਸ਼ਾਮਲ ਹੈ। ਅਜਿਹਾ ਬੋਲਣ ‘ਤੇ ਸੰਗਤ ਵਿੱਚ ਮੌਜੂਦ ਇੱਕ ਬੀਬੀ ਬਲਵੀਰ ਕੌਰ ਨੇ ਵਿੱਚੋਂ ਟੋਕਦਿਆਂ ਇਤਰਾਜ਼ ਜਤਾਇਆ ਕਿ ਗੁਰੂ ਸਾਹਿਬ ਦੀ ਹਜ਼ੂਰੀ ਅੰਦਰ ਸ਼ਰਾਬ ਬਾਰੇ ਕਿਸੇ ਵੀ ਪ੍ਰਕਾਰ ਦੀ ਬਿਆਨਬਾਜ਼ੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਸਿੱਖ ਧਰਮ ਅੰਦਰ ਸ਼ਰਾਬ ਪੀਣ ਦੀ ਮਨਾਹੀ ਹੈ।

 

ਗੁਰੂ ਘਰ ਅੰਦਰ ਮੌਜੂਦ ਸਿੱਖ ਸੰਗਤ ਨੇ ਵਿਦੇਸ਼ ਮੰਤਰੀ ਨੂੰ ਇਹ ਵੀ ਕਿਹਾ ਕਿ ਭਾਰਤ ਅੰਦਰ ਸ਼ਰਾਬ ਦੀ ਸਮੱਸਿਆ ਪਹਿਲਾਂ ਹੀ ਬਹੁਤ ਹੈ ਤੇ ਬਰਤਾਨੀਆ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਟੈਕਸ ਫਰੀ ਕਰਕੇ ਸ਼ਰਾਬ ਨੂੰ ਉਤਸ਼ਾਹਿਤ ਕਰਨਾ ਵੀ ਗਲਤ ਹੈ। ਵਿਦੇਸ਼ ਮੰਤਰੀ ਨੇ ਕਿਹਾ, ”ਉਹ ਇਸ ਗੱਲ ਤੋਂ ਅਣਜਾਣ ਸਨ ਤੇ ਗੁਰੂ ਘਰ ਅੰਦਰ ਸ਼ਰਾਬ ਬਾਰੇ ਬਿਆਨਬਾਜ਼ੀ ਕਰਨ ਲਈ ਮੁਆਫੀ ਮੰਗਦੇ ਹਨ।”

 

JOHNSON 1

ਹਾਲਾਂਕਿ ਇਸ ਦੌਰਾਨ ਬੌਰਿਸ ਜੌਹਨਸਨ ਬਸੰਤੀ ਦਸਤਾਰ ਬੰਨ੍ਹ ਕੇ ਗੁਰੂ ਘਰ ਵਿਖੇ ਨਤਮਸਤਕ ਹੋਏ, ਪਰ ਉਕਤ ਬਿਆਨਬਾਜ਼ੀ ਤੋਂ ਬਾਅਦ ਜੌਹਨਸਨ ਨੂੰ ਆਪਣਾ ਭਾਸ਼ਣ ਉੱਤੇ ਹੀ ਸਮਾਪਤ ਕਰਨਾ ਪਿਆ। 52 ਸਾਲਾ ਬੌਰਿਸ ਜੌਹਨਸਨ ਲੰਦਨ ਦੇ ਵਿਦੇਸ਼ ਮੰਤਰੀ ਦੇ ਨਾਲ ਉੱਘੇ ਪੱਤਰਕਾਰ ਤੇ ਇਤਿਹਾਸਕਾਰ ਵੀ ਹਨ।

First Published: Thursday, 18 May 2017 1:08 PM

Related Stories

ਭਾਰਤੀ ਮੂਲ ਦੇ ਸੀਈਓ ਨੂੰ ਅਮਰੀਕਾ ਛੱਡਣ ਲਈ ਕਿਹਾ
ਭਾਰਤੀ ਮੂਲ ਦੇ ਸੀਈਓ ਨੂੰ ਅਮਰੀਕਾ ਛੱਡਣ ਲਈ ਕਿਹਾ

ਨਿਊਯਾਰਕ: ਅਮਰੀਕਾ ‘ਚ ਭਾਰਤੀ ਮੂਲ ਦਾ ਸੀਈਓ ਨਸਲੀ ਹਮਲੇ ਦਾ ਸ਼ਿਕਾਰ ਹੋਇਆ ਹੈ। ਉਸ

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ