ਕੈਨੇਡਾ ਸਰਕਾਰ ਵੱਲੋਂ ਹੋਵੇਗੀ ਸਿਟੀਜ਼ਨਸ਼ਿਪ ਐਕਟ 'ਚ ਸੋਧ

By: ਏਬੀਪੀ ਸਾਂਝਾ | | Last Updated: Sunday, 11 June 2017 10:39 AM
ਕੈਨੇਡਾ ਸਰਕਾਰ ਵੱਲੋਂ ਹੋਵੇਗੀ ਸਿਟੀਜ਼ਨਸ਼ਿਪ ਐਕਟ 'ਚ ਸੋਧ

ਟੋਰਾਂਟੋ: ਕੈਨੇਡਾ ਦੀ ਸਰਕਾਰ ਨੇ ਸਿਟੀਜ਼ਨਸ਼ਿਪ ਐਕਟ ‘ਚ ਸੋਧ ਨੂੰ ਲੈ ਕੇ ਬਿੱਲ ਸੀ-6 ‘ਤੇ ਅੱਗੇ ਵਧਣ ਦਾ ਫੈਸਲਾ ਕੀਤਾ ਹੈ, ਤਾਂ ਕਿ ਯੋਗ ਪ੍ਰਵਾਸੀ ਨਾਗਰਿਕਤਾ ਦੀਆਂ ਸ਼ਰਤਾਂ ਨੂੰ ਆਸਾਨੀ ਨਾਲ ਪੂਰਾ ਕਰ ਸਕਣ। ਸ਼ੁੱਕਰਵਾਰ ਨੂੰ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਕਿਹਾ, ”ਮੈਂ ਬਿੱਲ ਸੀ-6 ਦੀ ਸਮੀਖਿਆ ‘ਤੇ ਸੈਨੇਟ ਦੀ ਮਿਹਨਤ ਅਤੇ ਲਗਨ ਦਾ ਬਹੁਤ ਧੰਨਵਾਦ ਕਰਦਾ ਹਾਂ”।

 

 

ਜ਼ਿਕਰਯੋਗ ਹੈ ਕਿ 3 ਮਈ ਨੂੰ ਸੈਨੇਟ ਨੇ 3 ਸੋਧਾਂ ਨੂੰ ਅਪਣਾਉਣ ਦੇ ਬਾਅਦ ਹਾਊਸ ਆਫ ਕਾਮਨਸ ਨੂੰ ਸਿਟੀਜ਼ਨਸ਼ਿਪ ਨਾਲ ਜੁੜੇ ਇਸ ਬਿੱਲ ਨੂੰ ਵਾਪਸ ਭੇਜ ਦਿੱਤਾ ਸੀ।

 

 

ਸਰਕਾਰ ਨੇ ਮੌਜੂਦਾ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ‘ਚ ਸੁਧਾਰ ਨੂੰ ਲੈ ਕੇ ਸੈਨੇਟ ਦੇ ਸੋਧ ਦਾ ਸਮਰਥਨ ਕੀਤਾ ਹੈ, ਤਾਂ ਜੋ ਜ਼ਿਆਦਾਤਰ ਮਾਮਲਿਆਂ ‘ਚ ਫੈਡਰਲ ਅਦਾਲਤ ਫੈਸਲਾ ਲੈ ਸਕੇ।

 

 

ਸਰਕਾਰ ਨੇ ਬਿੱਲ ਸੀ-6 ‘ਚ ਕੀਤੇ ਗਏ ਉਸ ਸੋਧ ਦਾ ਵੀ ਸਮਰਥਨ ਕੀਤਾ ਹੈ, ਜਿਸ ਮੁਤਾਬਕ ਉਹ ਬੱਚੇ ਵੀ ਆਸਾਨੀ ਨਾਲ ਨਾਗਰਿਕਤਾ ਹਾਸਲ ਕਰ ਸਕਣਗੇ, ਜਿਨ੍ਹਾਂ ਦੇ ਮਾਪੇ ਕੈਨੇਡੀਅਨ ਨਹੀਂ ਹਨ। ਇਸ ਤਹਿਤ ਇਹ ਵੀ ਸਾਫ ਕੀਤਾ ਗਿਆ ਹੈ ਕਿ ਬੱਚੇ ਵੱਲੋਂ ਨਾਗਰਿਕਤਾ ਲਈ ਕੌਣ ਅਪਲਾਈ ਕਰ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਉਸ ਸੋਧ ਨੂੰ ਰੱਦ ਕਰ ਰਹੀ ਹੈ, ਜਿਸ ਤਹਿਤ ਕੋਈ ਵਿਅਕਤੀ ਧੋਖਾਧੜੀ ਦੇ ਬਾਵਜੂਦ ਪੱਕਾ ਰਹਿ ਰਿਹਾ ਹੈ।

First Published: Sunday, 11 June 2017 10:39 AM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ