ਚੀਨ ਦਾ ਭਾਰਤ ਖ਼ਿਲਾਫ ਨਵਾਂ ਦਾਅ

By: Harsharan K | | Last Updated: Saturday, 8 July 2017 2:19 PM
ਚੀਨ ਦਾ ਭਾਰਤ ਖ਼ਿਲਾਫ ਨਵਾਂ ਦਾਅ

ਦਿੱਲੀ: ਭਰਤ ਤੇ ਚੀਨ ਦਰਮਿਆਨ ਤਲਖ਼ੀ ਲਗਾਤਾਰ ਵਧਦੀ ਜਾ ਰਹੀ ਹੈ। ਚੀਨ ਦੇ ਸਫਾਰਤਖਾਨਾ ਨੇ ਨੋਟਿਸ ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਕਿਹਾ ਹੈ ਕਿ ਜੋ ਵੀ ਚੀਨੀ ਸ਼ਹਿਰੀ ਭਾਰਤ ‘ਚ ਰਹਿ ਰਿਹਾ ਹੈ, ਉਹ ਆਪਣੀ ਸਲਾਮਤੀ ਨੂੰ ਲੈ ਕੇ ਸੁਚੇਤ ਰਹਿਣ।

 

ਇਸ ਤੋਂ ਪਹਿਲਾਂ ਚੀਨ ਦੇ ਵਿਦੇਸ਼ ਮੰਤਰੀ ਨੇ ਭਾਰਤ ਨੂੰ ਚੁਣੌਤੀ ਦਿੱਤੀ ਸੀ ਕਿ ਜੇ ਹਾਲਾਤ ਨਾ ਸੁਧਰੇ ਤਾਂ ਚੀਨ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਲਈ ਕਹਿ ਸਕਦਾ ਹੈ। ਅਜਿਹੀ ਚੇਤਾਵਨੀ ਆਮ ਤੌਰ ‘ਤੇ ਯੁੱਧ ਸ਼ੁਰੂ ਹੋਣ ਤੋਂ ਪਹਿਲਾਂ ਜਾਰੀ ਕੀਤੀ ਜਾਂਦੀ ਹੈ। ਚੀਨ ਨੇ ਆਪਣੀਆਂ ਕੰਪਨੀਆਂ ਨੂੰ ਭਾਰਤ ‘ਚ ਨਿਵੇਸ਼ ਘੱਟ ਕਰਨ ਲਈ ਕਿਹਾ ਹੈ।
ਚੀਨ ਦੇ ਵਿਦੇਸ਼ ਮੰਤਰਾਲੇ ਨੇ ਬਿਆਨ ਦਿੱਤਾ ਸੀ ਕਿ ਭਾਰਤ ਦੁਨੀਆ ਨੂੰ ਗੁੰਮਰਾਹ ਕਰ ਰਿਹਾ ਹੈ ਕਿ ਚੀਨ ਸਿੱਕਮ ਦੇ ਕੋਲ ਸੜਕ ਬਣਾ ਰਿਹਾ ਹੈ। ਭਾਰਤ ਕੌਮਾਂਤਰੀ ਨਿਯਮਾਂ ਨੂੰ ਤੋੜ ਕੇ ਦੂਜੇ ਦੇਸ਼ ਦੀ ਹੱਦ ‘ਚ ਫੌਜ ਭੇਜ ਰਿਹਾ ਹੈ। ਭਾਰਤ ੧੯੫੪ ਦੇ ਪੰਚਸ਼ੀਲ ਸਮਝੌਤੇ ਦੀ ਉਲੰਘਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਜੇ ਭਾਰਤ ਸ਼ਾਂਤੀ ਚਾਹੁੰਦਾ ਹੈ ਤਾਂ ਉਹ ਡੌਂਗਲਾਂਗ ਤੋਂ ਆਪਣੀ ਫੌਜ ਹਟਾਏ ਨਹੀਂ ਤਾਂ ਹਾਲਾਤ ਹੋਰ ਖਰਾਬ ਹੋਣਗੇ ਤੇ ਅਸੀਂ ਭਾਰਤ ਤੋਂ ਚੀਨੀ ਨਾਗਰਿਕ ਵਾਪਸ ਬੁਲਾ ਲਵਾਂਗੇ।

 
ਚੀਨ ਦਾ ਬਿਆਨ ਦੱਸਦਾ ਹੈ ਕਿ ਭਾਰਤ-ਚੀਨ ਵਿਵਾਦ ਘਟਣ ਦੀ ਥਾਂ ਵਧਦਾ ਜਾ ਰਿਹਾ ਹੈ। ਚੀਨ ਦੇ ਸਰਕਾਰੀ ਅਖ਼ਬਾਰ ਗਲੋਬਲ ਟਾਈਮਜ਼ ਨੇ ਲਿਖਿਆ ਹੈ ਕਿ ਭਾਰਤ ਦੇ ਉਕਸਾਵੇ ਕਾਰਨ ਚੀਨ ਦੀ ਜਨਤਾ ਵੀ ਗੁੱਸੇ ‘ਚ ਹੈ। ਭਾਰਤ ਨੂੰ ਸ਼ਰਾਫ਼ਤ ਨਾਲ ਸਿੱਕਮ ਦੇ ਡੌਂਗਲਾਂਗ ਤੋਂ ਪਿੱਛੇ ਹਟ ਜਾਣਾ ਚਾਹੀਦੀ ਹੈ। ਜੇ ਇਹ ਨਾ ਹੋਇਆ ਤਾਂ ਉਨ੍ਹਾਂ ਨੂੰ ਉੱਥੋਂ ਖਦੇੜ ਦਿੱਤਾ ਜਾਵੇਗਾ।

First Published: Saturday, 8 July 2017 2:19 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ