ਚੀਨ ਦਾ ਪਾਕਿਸਤਾਨ ਨੂੰ ਕਰਾਰਾ ਜਵਾਬ

By: Harsharan K | | Last Updated: Sunday, 11 June 2017 2:22 PM
ਚੀਨ ਦਾ ਪਾਕਿਸਤਾਨ ਨੂੰ ਕਰਾਰਾ ਜਵਾਬ

ਦਿੱਲੀ: ਕੌਮਾਂਤਰੀ ਮੰਚਾਂ ‘ਤੇ ਪਾਕਿਸਤਾਨ ਦਾ ਖੁੱਲ੍ਹੇਆਮ ਸਮੱਰਥਨ ਕਰਨ ਵਾਲੇ ਚੀਨ ਨੇ ਅਸਤਾਨਾ ‘ਚ ਹੋਈ ਸ਼ੰਘਾਈ ਕੋਆਪ੍ਰੇਸ਼ਨ ਆਰਗੇਨਾਈਜੇਸ਼ਨ (ਐੱਸਸੀਓ) ਦੀ ਬੈਠਕ ‘ਚ ਆਪਣੇ ਇਸ ਸਦਾਬਹਾਰ ਦੋਸਤ ਨੂੰ ਕਰਾਰਾ ਝਟਕਾ ਦਿੱਤਾ। ਬੈਠਕ ਦੌਰਾਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਆਪਸੀ ਮੁਲਾਕਾਤ ਤੋਂ ਇਨਕਾਰ ਕਰ ਦਿੱਤਾ। ਦੱਸਣਯੋਗ ਹੈ
ਕਿ ਬਲੋਚਿਸਤਾਨ ‘ਚ ਦੋ ਚੀਨੀ ਅਧਿਆਪਕਾਂ ਦੀ ਹੱਤਿਆ ਦੇ ਪ੍ਰਤੀ ਨਾਰਾਜ਼ਗੀ ਪ੍ਰਗਟ ਕਰਨ ਲਈ ਚੀਨੀ ਰਾਸ਼ਟਰਪਤੀ ਨੇ ਇਹ ਕਦਮ ਉਠਾਇਆ।
ਚੀਨ ਦੇ ਸਰਕਾਰੀ ਮੀਡੀਆ ਨੇ ਵੀ ਰਾਸ਼ਟਰਪਤੀ ਜਿਨਪਿੰਗ ਦੀ ਕਜ਼ਾਕਿਸਤਾਨ ਦੇ ਰਾਸ਼ਟਰਪਤੀ ਨੂਰਸੁਲਤਾਨ ਨਜਰਬਾਯੇਵ, ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਨਾਲ ਮੁਲਾਕਾਤ ਨੂੰ ਖਾਸੀ ਪ੍ਰਮੁੱਖਤਾ ਦਿੱਤੀ। ਉਥੇ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਕਜ਼ਾਕਿਸਤਾਨ, ਉਜ਼ਬੇਕਿਸਤਾਨ, ਅਫਗਾਨਿਸਤਾਨ ਅਤੇ ਰੂਸੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਅਸਤਾਨਾ ਤੋਂ ਰਵਾਨਾ ਹੋ ਗਏ।

 
ਅਸਲ ‘ਚ ਬਲੋਚਿਸਤਾਨ ਦੇ ਕੁਏਟਾ ‘ਚ ਪਿਛਲੇ ਮਹੀਨੇ ਦੋ ਚੀਨੀ ਨਾਗਰਿਕਾਂ ਨੂੰ ਅਗਵਾ ਕਰ ਲਿਆ ਗਿਆ ਸੀ। ਬਾਅਦ ‘ਚ ਕਥਿਤ ਰੂਪ ਨਾਲ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਨੇ ਦੋਨਾਂ ਦੀ ਦਰਿੰਦਗੀ ਨਾਲ ਹੱਤਿਆ ਕਰ ਦਿੱਤੀ। ਇਸ ਵਾਰਦਾਤ ਤੋਂ ਚੀਨੀ ਨਾਗਰਿਕਾਂ ‘ਚ ਬੇਹੱਦ ਨਾਰਾਜ਼ਗੀ ਸੀ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਹੱਤਿਆਵਾਂ ਦੀ ਖ਼ਬਰ 8-9 ਜੂਨ ਨੂੰ ਹੋਈ ਐੱਸਸੀਓ ਦੀ ਬੈਠਕ ਤੋਂ ਪਹਿਲਾਂ ਜਨਤਕ ਹੋਈ। ਇਸ ਬੈਠਕ ‘ਚ ਭਾਰਤ ਅਤੇ ਪਾਕਿਸਤਾਨ ਦੋਨਾਂ ਨੂੰ ਮੈਂਬਰ ਦੇ ਤੌਰ ‘ਤੇ ਸੰਗਠਨ ‘ਚ ਸ਼ਾਮਲ ਕਰ  ਲਿਆ ਗਿਆ।

First Published: Sunday, 11 June 2017 2:22 PM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ