ਚੀਨ ਵੱਲੋਂ ਫੌਜ ਘਟਾਉਣ ਦੀ ਤਿਆਰੀ

By: ਏਬੀਪੀ ਸਾਂਝਾ | | Last Updated: Wednesday, 12 July 2017 3:43 PM
ਚੀਨ ਵੱਲੋਂ ਫੌਜ ਘਟਾਉਣ ਦੀ ਤਿਆਰੀ

ਨਵੀਂ ਦਿੱਲੀ: ਚੀਨ ਕੋਲ ਦੁਨੀਆ ਦੀ ਸਭ ਤੋਂ ਵੱਡੀ ਫ਼ੌਜ ਹੈ। ਚੀਨ ਕੋਲ 23 ਲੱਖ ਫੌਜੀਆਂ ਦੀ ਸਮਰੱਥਾ ਹੈ। ਚੀਨ ਆਪਣੇ ਇਤਿਹਾਸ ‘ਚ ਫ਼ੌਜ ‘ਚ ਸਭ ਤੋਂ ਵੱਡੀ ਕਟੌਤੀ ਕਰਨ ਜਾ ਰਿਹਾ ਹੈ। ਆਪਣੀ ਫ਼ੌਜ ਦੀ ਪੁਨਰ ਗਠਨ ਪ੍ਰਕਿਰਿਆ ਤਹਿਤ ਚੀਨੀ ਫ਼ੌਜ ਦਾ ਅੰਕੜਾ 10 ਲੱਖ ਤੱਕ ਕਰਨ ਜਾ ਰਿਹਾ ਹੈ।

 

ਚੀਨੀ ਫ਼ੌਜ ਦੇ ਅਧਿਕਾਰਕ ਮੈਗਜ਼ੀਨ ਪੀ.ਐਲ.ਏ. ਡੇਲੀ ਦੀ ਰਿਪੋਰਟ ਅਨੁਸਾਰ ਪੀ.ਐਲ.ਏ. ਜਲ ਸੈਨਾ ਤੇ ਮਿਸਾਈਲ ਬਲ ਸਮੇਤ ਹੋਰ ਸੇਵਾਵਾਂ ਦੀ ਗਿਣਤੀ ਵਧਾਏਗਾ ਪਰ ਥਲ ਸੈਨਾ ਦੇ ਫੌਜੀਆਂ ਦੀ ਗਿਣਤੀ ਨੂੰ ਵੱਡੇ ਪੱਧਰ ‘ਤੇ ਘਟਾਏਗਾ। ਦਰਅਸਲ ਚੀਨ ਨੇ 2020 ਤੱਕ ਆਪਣੀ ਫ਼ੌਜ ਨੂੰ ਮੌਡਰਨਾਈਜ਼ ਕਰਨ ਦਾ ਐਲਾਨ ਕੀਤਾ ਹੈ।

 

ਕੁਝ ਸਮਾਂ ਪਹਿਲਾਂ ਚੀਨੀ ਰਾਸ਼ਟਰਪਤੀ ਨੇ ‘ਪੀਪਲਜ਼ ਲਿਬਰੇਸ਼ਨ ਆਰਮੀ’ ਦੀਆਂ ਸਾਰੀਆਂ ਬ੍ਰਾਂਚਾਂ ਨੂੰ ਹੋਰ ਵੀ ਜ਼ਿਆਦਾ ਤਾਕਤਵਰ ਬਣਾਉਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਜੰਗ ਲਈ ਹਮੇਸ਼ਾ ਤਿਆਰ ਰੱਖਣ ਦੇ ਹੁਕਮ ਦਿੱਤੇ। ਇੱਕ ਰਿਪੋਰਟ ਮੁਤਾਬਕ ਰਾਸ਼ਟਰਪਤੀ ਨੇ ਕਿਹਾ ਕਿ ਚੀਨੀ ਫ਼ੌਜ ਦੀਆਂ ਸਾਰੀਆਂ ਬ੍ਰਾਂਚਾਂ ਨੂੰ ਰਿਸਟਰੱਕਚਰ ਕਰਨ ਲਈ ਜੁਆਇੰਟ ਅਪ੍ਰੇਸ਼ਨਲ ਮਿਲਟਰੀ ਕਮਾਂਡ ਬਣਾਇਆ ਜਾਵੇਗਾ।

 

2020 ਤੱਕ ਚੀਨ ਨੂੰ ਇਲੀਟ ਕਾਮਬੈਟ ਫੋਰਸ ਤਿਆਰ ਕਰਨੀ ਹੈ। ਰਿਪੋਰਟ ਮੁਤਾਬਕ ਚੀਨ ਆਪਣੀ ਪੀਪਲਜ਼ ਲਿਬਰੇਸ਼ਨ ਆਰਮੀ ਨੂੰ ਸੋਵੀਅਤ ਯੂਨੀਅਨ ਸਟਾਇਲ ‘ਚ ਤੇਜ਼ੀ ਨਾਲ ਮੌਡਰਨ ਕਰਨਾ ਚਾਹੁੰਦਾ ਹੈ।

First Published: Wednesday, 12 July 2017 3:43 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ