ਪਾਕਿਸਤਾਨ ਨਹੀਂ ਹੁਣ ਚੀਨ ਹੈ ਭਾਰਤ ਦਾ ਨਿਸ਼ਾਨਾ!

By: abp sanjha | | Last Updated: Thursday, 13 July 2017 12:53 PM
ਪਾਕਿਸਤਾਨ ਨਹੀਂ ਹੁਣ ਚੀਨ ਹੈ ਭਾਰਤ ਦਾ ਨਿਸ਼ਾਨਾ!

ਵਸ਼ਿੰਗਟਨ: ਭਾਰਤ ਆਪਣੇ ਪ੍ਰਮਾਣੂ ਪ੍ਰੋਗਰਾਮ ਦਾ ਵਿਸਥਾਰ ਹੁਣ ਚੀਨ ‘ਤੇ ਨਜ਼ਰ ਰੱਖ ਕੇ ਕਰ ਰਿਹਾ ਹੈ। ਪਹਿਲਾਂ ਇਹ ਸਿਰਫ਼ ਪਾਕਿਸਤਾਨ ਵੱਲ ਸੇਧਤ ਸੀ। ‘ਆਫਟਰ ਮਿੱਡਨਾਈਟ’ ਰਸਾਲੇ ‘ਚ ਅਮਰੀਕਾ ਦੇ ਪ੍ਰਮਾਣੂ ਮਾਹਰਾਂ ਨੇ ਇਹ ਗੱਲ ਕਹੀ ਹੈ। ਇਸ ਲੇਖ ਦਾ ਨਾਂ ‘ਇੰਡੀਆ ਨਿਊਕਲੀਅਰ ਫੋਰਸ 2017’ ਹੈ। ਇਹ ਦਾਅਵਾ ਕੀਤਾ ਗਿਆ ਕਿ ਭਾਰਤ ਇਸ ਤਰ੍ਹਾਂ ਦੀਆਂ ਮਿਜ਼ਾਈਲਾਂ ਬਣਾ ਰਿਹਾ ਹੈ ਜਿਨ੍ਹਾਂ ਦੀ ਮਾਰ ਸਿੱਧੀ ਚੀਨ ਤੱਕ ਹੋਵੇਗੀ।

 

ਇੱਕ ਅੰਦਾਜ਼ੇ ਮੁਤਾਬਕ ਭਾਰਤ ਦਾ 200 ਦੇ ਕਰੀਬ ਪਲੈਟੀਅਮ ਉਤਪਾਦਨ ਕਰਨ ਦਾ ਪ੍ਰੋਗਰਾਮ ਹੈ ਤੇ 130 ਦੇ ਕਰੀਬ ਜ਼ਰੂਰ ਕਰੇਗਾ। ਇਸੇ ਉਤਪਾਦਨ ਵਧਾਉਣ ਨੂੰ ਚੀਨ ਖ਼ਿਲਾਫ ਪ੍ਰੋਗਰਾਮ ਵਜੋਂ ਦੇਖਿਆ ਜਾ ਰਿਹਾ ਹੈ। ਦਰਅਸਲ ਪਹਿਲਾਂ ਭਾਰਤ ਦਾ ਪ੍ਰਮਾਣੂ ਪ੍ਰੋਗਰਾਮ ਸਿਰਫ਼ ਪਾਕਿਸਤਾਨ ਦੇ ਸੰਦਰਭ ‘ਚ ਚੱਲਦਾ ਹੈ। ਇਸ ਪ੍ਰੋਗਰਾਮ ਦੇ ਵਾਧੇ ਕਾਰਨ ਸਭ ਦੇ ਕੰਨ੍ਹ ਖੜ੍ਹੇ ਹੋਏ ਹਨ।

 

ਭਾਰਤ ਦੇ ਪ੍ਰਮਾਣੂ ਪ੍ਰੋਗਰਾਮ ਦੇ ਸੰਦਰਭ ‘ਚ ਇਹ ਲੇਖ ਆਉਣ ਦੇ ਨਾਲ ਕੌਮਾਂਤਰੀ ਹਲਕਿਆਂ ‘ਚ ਵੱਡੇ ਪੱਧਰ ‘ਤੇ ਚਰਚਾ ਛਿੜੀ ਹੈ। ਖਾਸ ਤੌਰ ‘ਤੇ ਦੱਖਣੀ ਏਸ਼ੀਆ ਦੇ ਸਿਆਸੀ ਸਮੀਕਰਨ ਬਦਲਣ ਦੇ ਸੰਦਰਭ ‘ਚ ਵੀ ਇਸ ਨੂੰ ਦੇਖਿਆ ਜਾ ਰਿਹਾ ਹੈ। ਪਿਛਲੇ ਦਿਨਾਂ ‘ਚ ਚੀਨ ਤੇ ਭਾਰਤ ਦੇ ਦਰਮਿਆਨ ਕਾਫੀ ਤਕਰਾਰ ਵਧਿਆ ਹੈ। ਇਸ ਤੋਂ ਬਾਅਦ ਦੋਵਾਂ ਦੇ ਰਿਸ਼ਤਿਆਂ ‘ਚ ਖਟਾਸ ਵੀ ਆਈ ਹੈ ਤੇ ਦੇਖਣਾ ਹੈ ਇਸ ਖ਼ਬਰ ਨੂੰ ਚੀਨ ਕਿਵੇਂ ਲੈਂਦਾ ਹੈ।

First Published: Thursday, 13 July 2017 12:53 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ