ਹਮਲਿਆਂ ਤੋਂ ਬਾਅਦ ਸਿੱਖਾਂ ਨਾਲ ਇੱਕਜੁੱਟ ਹੋਏ ਅਮਰੀਕੀ ਹਿੰਦੂ

By: ABP SANJHA | | Last Updated: Monday, 20 March 2017 4:58 PM
ਹਮਲਿਆਂ ਤੋਂ ਬਾਅਦ ਸਿੱਖਾਂ ਨਾਲ ਇੱਕਜੁੱਟ ਹੋਏ ਅਮਰੀਕੀ ਹਿੰਦੂ

ਵਾਸ਼ਿੰਗਟਨ: ਅਮਰੀਕਾ ਵਿੱਚ ਨਸਲੀ ਅਪਰਾਧਾਂ ਖਿਲਾਫ ਇੰਡੀਅਨ-ਅਮਰੀਕੀ ਹਿੰਦੂ ਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਵ੍ਹਾਈਟ ਹਾਊਸ ਦੇ ਸਾਹਮਣੇ ਜਾਗਰੂਕਤਾ ਰੈਲੀ ਕੱਢੀ। ਰੈਲੀ ਵਿੱਚ ਸ਼ਾਮਲ ਲੋਕਾਂ ਨੇ ਕਿਹਾ ਕਿ ਅਮਰੀਕਾ ਵਿੱਚ ਹਿੰਦੂ ਤੇ ਸਿੱਖ ਭਾਈਚਾਰੇ ਦੇ ਲੋਕ ਇਸਲਾਮ ਤੇ ਵਿਦੇਸ਼ੀਆਂ ਦੇ ਡਰ ਦਾ ਸ਼ਿਕਾਰ ਬਣ ਰਹੇ ਹਨ।
ਉਨ੍ਹਾਂ ਕਿਹਾ ਕਿ ਮੌਜੂਦਾ ਸਿਆਸੀ ਮਾਹੌਲ ਅਜਿਹਾ ਹੈ ਕਿ ਹਿੰਦੂਆਂ ਸਮੇਤ ਹਰ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਰੈਲੀ ਵਿੱਚ ਸ਼ਾਮਲ ਲੋਕਾਂ ਨੇ ਰਾਸ਼ਟਰਪਤੀ ਟਰੰਪ ਨੂੰ ਇਸ ਮੁੱਦੇ ‘ਚ ਦਖਲ ਦੇਣ ਦੀ ਅਪੀਲ ਕੀਤੀ।
ਐਤਵਾਰ ਨੂੰ ਕੱਢੀ ਗਈ ਇਸ ਰੈਲੀ ਵਿੱਚ ਸ਼ਾਮਲ ਵਰਜੀਨੀਆ ਦੀ ਵਕੀਲ ਵਿੰਧਿਆ ਨੇ ਕਿਹਾ ਕਿ ”ਇਸਲਾਮ ਦੇ ਡਰ ਦੇ ਚਲਦਿਆਂ ਹੁਣ ਅਮਰੀਕਾ ਵਿੱਚ ਕੁਝ ਹਿੰਦੂਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਦੀਆਂ ਕਨਸਾਸ ਸਮੇਤ ਦੋ ਘਟਨਾਵਾਂ ਸਭ ਦੇ ਸਾਹਮਣੇ ਹਨ। ਇਸ ਨਾਲ ਸਾਡੇ ਭਾਈਚਾਰੇ ਵਿੱਚ ਵੀ ਸਹਿਮ ਦਾ ਮਾਹੌਲ ਹੈ।” ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਵਾਈਟ ਹਾਊਸ ਸਾਹਮਣੇ ਰੈਲੀ ਕੱਢ ਕੇ ਭਾਰਤੀਆਂ ਖਿਲਾਫ ਨਸਲੀ ਹਮਲਿਆਂ ਨੂੰ ਰੋਕਣ ਲਈ ਕੋਈ ਠੋਸ ਕਦਮ ਚੁੱਕੇ ਜਾਣ ਦੀ ਮੰਗ ਕੀਤੀ ਹੈ।

First Published: Monday, 20 March 2017 4:58 PM

Related Stories

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ

ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!
ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!

ਵਾਸ਼ਿੰਗਟਨ: ਉੱਤਰ ਕੋਰੀਆ ਦੁਸ਼ਮਨ ਦੇਸ਼ ਅਮਰੀਕਾ ਦੀ ਭੋਰਾ ਵੀ ਪਰਵਾਹ ਨਹੀਂ ਕਰ ਰਿਹਾ।

ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ
ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ

ਨਿਊਯਾਰਕ: ਅਮਰੀਕਾ ਦੇ ਨਿਊਜਰਸੀ ਦੀ ਪ੍ਰਿੰਸਟਨ ਯੂਨੀਵਰਸਿਟੀ ‘ਚ ਵਿਦਿਆਰਥੀਆਂ

ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ ਜਿੱਤੀ
ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ...

ਮੈਲਬੌਰਨ: ਇੱਕ ਸਿੱਖ ਪਰਿਵਾਰ ਨੂੰ ਆਪਣੇ ਬੱਚੇ ਦੇ ਸਕੂਲ ਪਟਕਾ ਪਹਿਨਾ ਕੇ ਭੇਜਣ ਲਈ

ਅਮਰੀਕਾ ਜਾਣ ਵਾਲਿਆਂ ਲਈ ਖੁਸ਼ਖਬਰੀ!
ਅਮਰੀਕਾ ਜਾਣ ਵਾਲਿਆਂ ਲਈ ਖੁਸ਼ਖਬਰੀ!

ਵਾਸ਼ਿੰਗਟਨ: ਯੂ.ਐਸ. ਨੇ ਸਾਰੀਆਂ ਸ਼੍ਰੇਣੀਆਂ ਵਿੱਚ ਐਚ-1 ਬੀ ਵੀਜ਼ਾ ਦੀ ਤੇਜ਼

ਰੋਹਿੰਗਿਆ ਮੁਸਲਮਾਨਾਂ ਦੇ ਉਜਾੜੇ 'ਤੇ ਬੋਲੀ ਸੂ ਕੀ
ਰੋਹਿੰਗਿਆ ਮੁਸਲਮਾਨਾਂ ਦੇ ਉਜਾੜੇ 'ਤੇ ਬੋਲੀ ਸੂ ਕੀ

ਨਵੀਂ ਦਿੱਲੀ: ਰੋਹਿੰਗਿਆ ਮੁਸਲਮਾਨਾਂ ਦੇ ਮੁੱਦੇ ‘ਤੇ ਮਿਆਂਮਾਰ ਨੇ ਆਖਰ ਆਪਣੀ