ਭਾਰਤ ਦੇ ਹੁਨਰ ਨੂੰ ਕੈਨੇਡਾ ਦਾ ਸਲਾਮ

By: ABP SANJHA | | Last Updated: Monday, 20 March 2017 11:45 AM
ਭਾਰਤ ਦੇ ਹੁਨਰ ਨੂੰ ਕੈਨੇਡਾ ਦਾ ਸਲਾਮ

 

ਕੈਨੇਡਾ:- ਕੈਨੇਡੀਆਈ ਕੰਪਨੀਆਂ ਨੂੰ ਉਮੀਦ ਹੈ ਕਿ ਦੇਸ਼ ਦੇ ਆਲਮੀ ਹੁਨਰ ਨੂੰ ਲੁਭਾਉਣ ਵਾਲੀ ਨਵੀਂ ਰਣਨੀਤੀ ਭਾਰਤ ਤੇ ਹੋਰ ਮੁਲਕਾਂ ਤੋਂ ਉੱਚ ਮੁਹਾਰਤ ਵਾਲੇ ਪੇਸ਼ੇਵਰਾਂ ਨੂੰ ਆਕਰਸ਼ਿਤ ਕਰੇਗੀ, ਜੋ ਕੈਨੇਡੀਆਈ ਕੰਪਨੀਆਂ ਦੀ ਤਰੱਕੀ ਵਿੱਚ ਯੋਗਦਾਨ ਪਾਉਣਗੇ। ਕੈਨੇਡਾ ਦੀ ਰੁਜ਼ਗਾਰ ਤੇ ਕਿਰਤ ਵਿਕਾਸ ਮੰਤਰੀ ਪੈਟੀ ਹਜਦੂ ਨੇ ਬਿਆਨ ਦਿੱਤਾ ਕਿ ਕੈਨੇਡਾ ਵਿੱਚ ਵਧਦੇ-ਫੁੱਲਦੇ ਭਾਰਤੀ ਭਾਈਚਾਰੇ ਉੱਤੇ ਸਾਨੂੰ ਮਾਣ ਹੈ। ਭਾਰਤੀ ਦੇਸ਼
ਦੇ ਸਾਰੇ ਸੂਬਿਆਂ ਵਿੱਚ ਫੈਲੇ ਹੋਏ ਹਨ ਅਤੇ ਵੱਖ ਵੱਖ ਤਰੀਕਿਆਂ ਨਾਲ ਯੋਗਦਾਨ ਪਾ ਰਹੇ ਹਨ।

 

ਉਨ੍ਹਾਂ ਕਿਹਾ ਕਿ ਜੇ ਕੈਨੇਡੀਆਈ ਕੰਪਨੀਆਂ ਨੂੰ ਭਾਰਤ ਵਿੱਚੋਂ ਕੋਈ ਮੁਲਾਜ਼ਮ ਲੱਭਦਾ ਹੈ, ਜੋ ਉਨ੍ਹਾਂ ਦੀਆਂ ਲੋੜਾਂ ਦੇ ਅਨੁਕੂਲ ਹੈ ਤਾਂ ਉਹ
ਯਕੀਨਨ ਉਸ ਨੂੰ ਆਪਣੇ ਦੇਸ਼ ਲੈ ਕੇ ਆਉਣਗੀਆਂ। ਸੰਯੁਕਤ ਰਾਸ਼ਟਰ ਦੇ ਔਰਤਾਂ ਦੀ ਸਥਿਤੀ ਬਾਰੇ ਕਮਿਸ਼ਨ ਦੇ ਸੈਸ਼ਨ ਵਿੱਚ ਭਾਗ ਲੈਣ ਪੁੱਜੀ ਕੈਨੇਡੀਆਈ ਮੰਤਰੀ ਨੇ ਕਿਹਾ ਕਿ ‘ਆਲਮੀ ਹੁਨਰ ਸਰੋਤ’ ਰਣਨੀਤੀ ਕੈਨੇਡੀਆਈ ਕੰਪਨੀਆਂ ਲਈ ਲਾਹੇਵੰਦ ਹੋਵੇਗੀ। ਉਨ੍ਹਾਂ ਕਿਹਾ ਕਿ ਤਕਨਾਲੋਜੀ ਤੇ ਹੋਰ ਖੇਤਰਾਂ ਵਿੱਚ ਜੇ ਕੰਪਨੀਆਂ ਵਿਸ਼ੇਸ਼ ਹੁਨਰ ਵਾਲੇ ਪੇਸ਼ੇਵਰਾਂ ਨੂੰ ਲਿਆਉਣ ਦੇ ਯੋਗ ਹੋਣਗੀਆਂ ਤਾਂ ਇਸ ਨਾਲ ਕੈਨੇਡਾ ਵਿੱਚ ਨੌਕਰੀਆਂ ਦੇ ਮੌਕੇ ਵਧਣਗੇ। ਹਜਦੂ ਨੇ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਹੁਨਰਮੰਦ ਲੋਕਾਂ ਲਈ ਉਨ੍ਹਾਂ ਦਾ ਵਿਭਾਗ 10 ਦਿਨਾਂ ਵਿੱਚ ਵਰਕ ਪਰਮਿਟ ਦੇਣਾ ਯਕੀਨੀ ਬਣਾਏਗਾ, ਜਦੋਂ ਕਿ ਪਹਿਲਾਂ ਅਜਿਹੇ ਹਾਲਾਤ ਵਿੱਚ ਸੱਤ ਤੋਂ ਦਸ ਮਹੀਨੇ ਲਗਦੇ ਸਨ।

First Published: Monday, 20 March 2017 11:45 AM

Related Stories

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ

ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!
ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!

ਵਾਸ਼ਿੰਗਟਨ: ਉੱਤਰ ਕੋਰੀਆ ਦੁਸ਼ਮਨ ਦੇਸ਼ ਅਮਰੀਕਾ ਦੀ ਭੋਰਾ ਵੀ ਪਰਵਾਹ ਨਹੀਂ ਕਰ ਰਿਹਾ।

ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ
ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ

ਨਿਊਯਾਰਕ: ਅਮਰੀਕਾ ਦੇ ਨਿਊਜਰਸੀ ਦੀ ਪ੍ਰਿੰਸਟਨ ਯੂਨੀਵਰਸਿਟੀ ‘ਚ ਵਿਦਿਆਰਥੀਆਂ

ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ ਜਿੱਤੀ
ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ...

ਮੈਲਬੌਰਨ: ਇੱਕ ਸਿੱਖ ਪਰਿਵਾਰ ਨੂੰ ਆਪਣੇ ਬੱਚੇ ਦੇ ਸਕੂਲ ਪਟਕਾ ਪਹਿਨਾ ਕੇ ਭੇਜਣ ਲਈ

ਅਮਰੀਕਾ ਜਾਣ ਵਾਲਿਆਂ ਲਈ ਖੁਸ਼ਖਬਰੀ!
ਅਮਰੀਕਾ ਜਾਣ ਵਾਲਿਆਂ ਲਈ ਖੁਸ਼ਖਬਰੀ!

ਵਾਸ਼ਿੰਗਟਨ: ਯੂ.ਐਸ. ਨੇ ਸਾਰੀਆਂ ਸ਼੍ਰੇਣੀਆਂ ਵਿੱਚ ਐਚ-1 ਬੀ ਵੀਜ਼ਾ ਦੀ ਤੇਜ਼

ਰੋਹਿੰਗਿਆ ਮੁਸਲਮਾਨਾਂ ਦੇ ਉਜਾੜੇ 'ਤੇ ਬੋਲੀ ਸੂ ਕੀ
ਰੋਹਿੰਗਿਆ ਮੁਸਲਮਾਨਾਂ ਦੇ ਉਜਾੜੇ 'ਤੇ ਬੋਲੀ ਸੂ ਕੀ

ਨਵੀਂ ਦਿੱਲੀ: ਰੋਹਿੰਗਿਆ ਮੁਸਲਮਾਨਾਂ ਦੇ ਮੁੱਦੇ ‘ਤੇ ਮਿਆਂਮਾਰ ਨੇ ਆਖਰ ਆਪਣੀ