ਇਰਾਕ 'ਚੋਂ ਇਸਲਾਮਿਕ ਸਟੇਟ ਦਾ ਸਫਾਇਆ

By: abp sanjha | | Last Updated: Monday, 10 July 2017 3:09 PM
ਇਰਾਕ 'ਚੋਂ ਇਸਲਾਮਿਕ ਸਟੇਟ ਦਾ ਸਫਾਇਆ

ਮੋਸੂਲ: ਇਰਾਕ ਦੇ ਸ਼ਹਿਰ ਮੋਸੂਲ ਤੋਂ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ.) ਦਾ ਸਫ਼ਾਇਆ ਹੋ ਗਿਆ ਹੈ। ਇਰਾਕੀ ਪ੍ਰਧਾਨ ਮੰਤਰੀ ਹੈਦਰ ਅਲ-ਆਬਦੀ ਨੇ ਇਸ ਲਈ ਇਰਾਕੀ ਸੈਨਾ ਨੂੰ ਮੁਬਾਰਕਬਾਦ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਮੋਸੂਲ ਦੀ ਆਜ਼ਾਦੀ ਦਾ ਐਲਾਨ ਕਰਨ ਸਮੇਂ ਆਬਦੀ ਸ਼ਹਿਰ ਵਿੱਚ ਮੌਜੂਦ ਸਨ। ਉਨ੍ਹਾਂ ਨੇ ਬਹਾਦਰ ਲੜਾਕੂਆਂ ਤੇ ਇਰਾਕੀ ਜਨਤਾ ਨੂੰ ਇਸ ਮਹਾਨ ਜਿੱਤ ਦੀ ਵਧਾਈ ਦਿੱਤੀ।
ਇਸ ਤੋਂ ਪਹਿਲਾਂ ਇਰਾਕੀ ਮੀਡੀਆ ਨੇ ਰਿਪੋਰਟ ਦਿੱਤੀ ਸੀ ਕਿ ਸੁਰੱਖਿਆ ਬਲ ਟਿਗਰਿਸ ਨਦੀ ਦੇ ਕੰਢੇ ਤੱਕ ਪਹੁੰਚ ਗਏ ਹਨ। ਉੱਥੇ ਇਰਾਕੀ ਝੰਡਾ ਲਹਿਰਾ ਦਿੱਤਾ ਗਿਆ ਹੈ। ਮੋਸੂਲ ਦਾ ਆਜ਼ਾਦ ਹੋਣਾ ਆਈ.ਐਸ. ਤੇ ਉਸ ਦੇ ਸਰਗਨਾ ਅਬੂ ਬਕਰ ਬਗਦਾਦੀ ਦੀ ਹੁਣ ਤਕ ਦੀ ਸਭ ਤੋਂ ਵੱਡੀ ਹਾਰ ਹੈ। ਤਿੰਨ ਸਾਲ ਪਹਿਲੇ ਇਸਲਾਮਿਕ ਸਟੇਟ ਨੇ ਇਸ ਸ਼ਹਿਰ ‘ਤੇ ਕਬਜ਼ਾ ਕਰ ਲਿਆ ਸੀ। ਪਿਛਲੇ ਸਾਲ ਅਕਤੂਬਰ ‘ਚ ਇਰਾਕੀ ਫ਼ੌਜ ਨੇ ਅਮਰੀਕਾ ਦੀ ਅਗਵਾਈ ਵਾਲੀ ਗਠਜੋੜ ਸੈਨਾ ਨਾਲ ਮਿਲ ਕੇ ਮੋਸੂਲ ਦੀ ਜੰਗ ਛੇੜੀ ਸੀ।
 ਹਵਾਈ ਹਮਲਿਆਂ ਤੇ ਜ਼ਮੀਨੀ ਜੰਗ ਤੋਂ ਬਾਅਦ ਜਨਵਰੀ ‘ਚ ਸ਼ਹਿਰ ਦਾ ਪੂਰਬੀ ਹਿੱਸਾ ਆਈ.ਐਸ. ਤੋਂ ਮੁਕਤ ਕਰਵਾ ਲਿਆ ਗਿਆ ਸੀ। ਇਸ ਜੰਗ ‘ਚ ਹਾਲਾਂਕਿ ਮੋਸੂਲ ਸ਼ਹਿਰ ਨੂੰ ਭਾਰੀ ਤਬਾਹੀ ਝੱਲਣੀ ਪਈ ਹੈ। ਇਸ ਪ੍ਰਾਚੀਨ ਸ਼ਹਿਰ ਦੇ ਕਈ ਹਿੱਸੇ ਪੂਰੀ ਤਰ੍ਹਾਂ ਬਰਬਾਦ ਹੋ ਗਏ, ਹਜ਼ਾਰਾਂ ਨਾਗਰਿਕ ਮਾਰੇ ਗਏ ਤੇ 10 ਲੱਖ ਲੋਕਾਂ ਨੂੰ ਇਹ ਇਲਾਕਾ ਛੱਡਣਾ ਪਿਆ ਸੀ।
First Published: Monday, 10 July 2017 3:09 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ