ਪੰਜ ਲੱਖ ਡਾਲਰ ਨਾਲ ਭਾਰਤ 'ਤੋਂ ਖਤਮ ਹੋਵੇਗਾ ਧਰਮ ਅਧਾਰਤ ਹਿੰਸਾ ਅਤੇ ਵਿਤਕਰੇ

By: abp sanjha | | Last Updated: Saturday, 11 November 2017 10:26 AM
ਪੰਜ ਲੱਖ ਡਾਲਰ ਨਾਲ ਭਾਰਤ 'ਤੋਂ ਖਤਮ ਹੋਵੇਗਾ ਧਰਮ ਅਧਾਰਤ ਹਿੰਸਾ ਅਤੇ ਵਿਤਕਰੇ

ਵਾਸ਼ਿੰਗਟਨ- ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਕੱਲ੍ਹ ਕਿਹਾ ਕਿ ਉਹ ਭਾਰਤ ਵਿਚ ਗੈਰ ਸਰਕਾਰੀ ਸੰਗਠਨਾਂ ਨੂੰ ਕਰੀਬ 5,00,000 ਡਾਲਰ ਦੀ ਤਾਜ਼ਾ ਮਦਦ ਨਾਲ ਉੱਥੇ ‘ਸਮਾਜਿਕ ਸਹਿਣਸ਼ੀਲਤਾ ਵਿਚ ਵਾਧਾ’ ਕਰਨਾ ਚਾਹੁੰਦਾ ਹੈ।

 

ਮੰਤਰਾਲੇ ਨੇ ਉਨ੍ਹਾਂ ਸੰਗਠਨਾਂ ਨੂੰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ, ਜੋ ਭਾਰਤ ਵਿਚ ਧਾਰਮਿਕ ਆਜ਼ਾਦੀ ਉਤਸ਼ਾਹਿਤ ਕਰਨ ਦੇ ਵਿਚਾਰ ਤੇ ਪ੍ਰਾਜੈਕਟਾਂ ਨਾਲ ਅੱਗੇ ਆਉਣਾ ਚਾਹੁਣਗੇ।

 

ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਲੋਕਤੰਤਰ, ਮਨੁੱਖੀ ਅਧਿਕਾਰ ਤੇ ਮਿਹਨਤ ਬਿਊਰੋ ਨੇ ਆਪਣੇ ਨੋਟਿਸ ਵਿਚ ਬੁੱਧਵਾਰ ਕਿਹਾ ਕਿ ਉਹ ਆਪਣੇ 4,93,827 ਡਾਲਰ ਦੇ ਪ੍ਰੋਗਰਾਮ ਨਾਲ ‘ਭਾਰਤ ਵਿਚ ਧਰਮ ਅਧਾਰਤ ਵਿਤਕਰੇ ਤੇ ਹਿੰਸਾ’ ਨੂੰ ਘੱਟ ਕਰਨਾ ਚਾਹੁੰਦਾ ਹੈ।
ਮੰਤਰਾਲੇ ਦੇ ਬੁਲਾਰੇ ਮੁਤਾਬਕ ‘ਇਸ ਪ੍ਰੋਗਰਾਮ ਦਾ ਉਦੇਸ਼ ਧਰਮ ਅਧਾਰਤ ਹਿੰਸਾ ਅਤੇ ਵਿਤਕਰੇ ਨੂੰ ਘੱਟ ਕਰਨ ਲਈ ਨਾਗਰਿਕ ਸੁਰੱਖਿਆ ਵਿਚ ਸੁਧਾਰ ਕਰਨਾ ਤੇ ਸਾਮਾਜਿਕ ਸਹਿਣਸ਼ੀਲਤਾ ਵਧਾਉਣਾ ਹੈ। ਇਸ ਰਾਸ਼ੀ ਨਾਲ ਇਸ ਪੱਖੋਂ ਕੰਮ ਕਰਨ ਵਾਲੀਆਂ ਗਤੀਵਿਧੀਆਂ ਨੂੰ ਸਮਰਥਨ ਦਿੱਤਾ ਜਾਵੇਗਾ।’

 

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਲਈ ਰਾਸ਼ੀ ਅਮਰੀਕਾ ਦੇ ਸਰਕਾਰੀ ਵਿਦੇਸ਼ੀ ਸਹਾਇਤਾ ਫੰਡ ਤੋਂ ਦਿੱਤੀ ਜਾਵੇਗੀ। ਇਸ ਪ੍ਰਕਾਰ ਦੇ ਪ੍ਰੋਗਰਾਮ ਹੇਠ ਆਰਥਿਕ ਮਦਦ ਲੈਣ ਵਾਲਿਆਂ ਬਾਰੇ ਪੁੱਛੇ ਜਾਣ ਉੱਤੇ ਬੁਲਾਰੇ ਨੇ ਕਿਹਾ, ‘ਅਸੀਂ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਾਲਿਆਂ ਦਾ ਖੁਲਾਸਾ ਨਹੀਂ ਕਰਦੇ।’

 

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੇ ਤਹਿਤ ਆਰਥਿਕ ਮਦਦ ਪ੍ਰਾਪਤ ਕਰਨ ਵਾਲਿਆਂ ਦਾ ਐਲਾਨ ਸਫਲ ਬਿਨੈਕਾਰਾਂ ਦੀ ਛਾਂਟੀ ਤੋਂ ਬਾਅਦ ਕੀਤਾ ਜਾਵੇਗਾ।

First Published: Saturday, 11 November 2017 7:22 AM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ