ਚੀਨ ਦੇ ਵਿਰੋਧੀ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨੇਤਾ ਦੀ ਹੋਈ ਮੌਤ

By: abp sanjha | | Last Updated: Friday, 14 July 2017 8:37 AM
ਚੀਨ ਦੇ ਵਿਰੋਧੀ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨੇਤਾ ਦੀ ਹੋਈ ਮੌਤ

ਬੀਜਿੰਗ : ਚੀਨ ਦੇ ਵਿਰੋਧੀ ਨੇਤਾ ਅਤੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਲਿਊ ਸ਼ਿਆਅੋਬੋ ਦੀ ਲੰਬੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਚੀਨ ਦੇ ਸ਼ੇਨਯਾਂਗ ਸ਼ਹਿਰ ‘ਚ ਮੌਤ ਹੋ ਗਈ। ਉਹ 61 ਸਾਲਾਂ ਦੇ ਸਨ। ਸ਼ੇਨਯਾਂਗ ਕਾਨੂੰਨੀ ਬਿਊਰੋ ਨੇ ਆਪਣੀ ਵੈੱਬਸਾਈਟ ‘ਤੇ ਇੱਕ ਬਿਆਨ ਜਾਰੀ ਕਰਕੇ ਦੱਸਿਆ ਕਿ ਲਿਊ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਬਚਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ।

 

 

 

ਜ਼ਿਕਰਯੋਗ ਹੈ ਕਿ ਜੂਨ 1989 ‘ਚ ਚੀਨ ਦੇ ਮਸ਼ਹੂਰ ਥਇਮਆਨਮਿਨ ਸਕਵਾਇਰ ‘ਤੇ ਪ੍ਰਦਰਸ਼ਨ ‘ਚ ਹਿੱਸਾ ਲੈਣ ਵਾਲੇ ਨੇਤਾਵਾਂ ‘ਚ ਲਿਊ ਵੀ ਸਨ ਅਤੇ ਇਸ ਅੰਦੋਲਨ ਨੂੰ ਚੀਨ ਸਰਕਾਰ ਨੇ ਬਹੁਤ ਹੀ ਬੇਰਹਿਮੀ ਨਾਲ ਕੁਚਲ ਦਿੱਤਾ ਸੀ। ਫ਼ੌਜੀਆਂ ਨੇ ਨਿਹੱਥੇ ਵਿਦਿਆਰਥੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਸੀ ਅਤੇ ਉਨ੍ਹਾਂ ‘ਤੇ ਟੈਂਕ ਚੜ੍ਹਾ ਦਿੱਤੇ ਸਨ ਅਤੇ ਉਸ ਘਟਨਾ ‘ਚ ਹਜ਼ਾਰਾਂ ਪ੍ਰਦਰਸ਼ਨਕਾਰੀ ਮਾਰੇ ਗਏ ਸਨ।

 

 

 

ਲਿਊ ਨੇ ਸੱਤਾ ਖ਼ਿਲਾਫ਼ ਇੱਕ ਸਖ਼ਤ ਭੜਕਾਊ ਲੇਖ ”ਚਾਰਟਰ 08” ਲਿਖਿਆ ਸੀ ਅਤੇ ਇਸ ਤੋਂ ਨਾਰਾਜ਼ ਚੀਨ ਸਰਕਾਰ ਨੇ ਉਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਸਾਲ 2009 ‘ਚ ਅਦਾਲਤ ਨੇ ਉਨ੍ਹਾਂ ਨੂੰ ਇਸ ਮਾਮਲੇ ‘ਚ 11 ਸਾਲ ਜੇਲ੍ਹ ਦੀ ਸੁਣਾਈ ਸੀ। ਉਨ੍ਹਾਂ ਨੂੰ ਕੈਂਸਰ ਸੀ ਅਤੇ ਸਿਹਤ ਵਿਗੜਨ ਕਾਰਨ ਨੂੰ ਹਾਲ ਹੀ ‘ਚ ਉਨ੍ਹਾਂ ਨੂੰ ਜੇਲ੍ਹ ਤੋਂ ਹਸਪਤਾਲ ਭੇਜ ਦਿੱਤਾ ਗਿਆ ਸੀ।

First Published: Friday, 14 July 2017 8:37 AM

Related Stories

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ

ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!
ਉੱਤਰ ਕੋਰੀਆ ਤੇ ਅਮਰੀਕਾ ਦੀ ਜੰਗ ਯਕੀਨੀ!

ਵਾਸ਼ਿੰਗਟਨ: ਉੱਤਰ ਕੋਰੀਆ ਦੁਸ਼ਮਨ ਦੇਸ਼ ਅਮਰੀਕਾ ਦੀ ਭੋਰਾ ਵੀ ਪਰਵਾਹ ਨਹੀਂ ਕਰ ਰਿਹਾ।

ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ
ਰਾਹੁਲ ਨੇ ਅਮਰੀਕਾ 'ਚ ਫਿਰ ਖੋਲ੍ਹੀ ਮੋਦੀ ਦੀ ਪੋਲ

ਨਿਊਯਾਰਕ: ਅਮਰੀਕਾ ਦੇ ਨਿਊਜਰਸੀ ਦੀ ਪ੍ਰਿੰਸਟਨ ਯੂਨੀਵਰਸਿਟੀ ‘ਚ ਵਿਦਿਆਰਥੀਆਂ

ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ ਜਿੱਤੀ
ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ...

ਮੈਲਬੌਰਨ: ਇੱਕ ਸਿੱਖ ਪਰਿਵਾਰ ਨੂੰ ਆਪਣੇ ਬੱਚੇ ਦੇ ਸਕੂਲ ਪਟਕਾ ਪਹਿਨਾ ਕੇ ਭੇਜਣ ਲਈ