ਅਮਰੀਕੀ ਧਮਕੀ ਦਾ ਉੱਤਰੀ ਕੋਰੀਆ ਵੱਲੋਂ ਸਖ਼ਤ ਜਵਾਬ

By: ਏਬੀਪੀ ਸਾਂਝਾ | | Last Updated: Sunday, 12 November 2017 1:30 PM
ਅਮਰੀਕੀ ਧਮਕੀ ਦਾ ਉੱਤਰੀ ਕੋਰੀਆ ਵੱਲੋਂ ਸਖ਼ਤ ਜਵਾਬ

ਪ੍ਰਤੀਕਾਤਮਕ ਤਸਵੀਰ

ਨਵੀਂ ਦਿੱਲੀ: ਉੱਤਰੀ ਕੋਰੀਆ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਏਸ਼ਿਆਈ ਮੁਲਕਾਂ ‘ਚ ਘੁੰਮ ਕੇ ਉਸ ਖਿਲਾਫ ਜੰਗ ਦੀ ਸਾਜ਼ਿਸ਼ ਕਰ ਰਹੇ ਹਨ। ਕੋਰੀਆ ਵੱਲੋਂ ਇਸ ਨੂੰ ਜੰਗ ਦੀ ਸ਼ੁਰੂਆਤ ਕਰਨ ਵਾਲੀ ਫੇਰੀ ਕਿਹਾ ਗਿਆ ਹੈ। ਨੌਰਥ ਕੋਰੀਆ ਨੇ ਕਿਹਾ ਕਿ ਡੋਨਾਲਡ ਟ੍ਰੰਪ ਕੋਰਿਆਈ ਇਲਾਕਿਆਂ ‘ਚ ਘੁੰਮ ਕੇ ਜੰਗ ਦੀ ਭੀਖ ਮੰਗ ਰਹੇ ਹਨ।

 

ਨੌਰਥ ਕੋਰੀਆ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਹੈ ਕਿ ਏਸ਼ੀਆ ਦੀ ਫੇਰੀ ਦੌਰਾਨ ਟ੍ਰੰਪ ਦਾ ਵਿਨਾਸ਼ਕਾਰੀ ਚਿਹਰਾ ਦੁਨੀਆ ਨੂੰ ਵਿਖਾਈ ਦੇ ਰਿਹਾ ਹੈ। ਟ੍ਰੰਪ ਆਪਣੇ ਏਸ਼ੀਆ ਦੌਰੇ ਦੌਰਾਨ ਉੱਤਰੀ ਕੋਰੀਆ ਦੇ ਹਥਿਆਰ ਪ੍ਰੋਗਰਾਮ ਨੂੰ ਰੋਕਣ ਲਈ ਸਮਰਥਨ ਮੰਗ ਰਹੇ ਹਨ। ਕੋਰੀਆ ਨੇ ਇਸ ‘ਤੇ ਕਿਹਾ ਹੈ ਕਿ ਇਸ ਨਾਲ ਉਨ੍ਹਾਂ ਨੂੰ ਆਪਣੀ ਪਰਮਾਣੂ ਤਾਕਤ ਵਧਾਉਣ ‘ਚ ਹੋਰ ਮਦਦ ਮਿਲੇਗੀ।

 

ਡੋਨਾਲਡ ਟ੍ਰੰਪ ਉੱਤਰੀ ਕੋਰੀਆ ਦੇ ਹਥਿਆਰ ਪ੍ਰੋਗਰਾਮ ਨੂੰ ਰੋਕਣ ਲਈ ਖੇਤਰੀ ਸ਼ਕਤੀਆਂ ਤੋਂ ਕੋਰੀਆ ਸਰਕਾਰ ਖਿਲਾਫ ਇਕੱਠੇ ਹੋਣ ਦੀ ਗੱਲ ਕਰ ਰਹੇ ਹਨ। ਟ੍ਰੰਪ ਨੇ ਆਪਣੀ ਏਸ਼ੀਆ ਫੇਰੀ ਦੌਰਾਨ ਬੁੱਧਵਾਰ ਨੂੰ ਉੱਤਰੀ ਕੋਰੀਆ ਨੂੰ ਧਮਕਾਉਂਦੇ ਹੋਏ ਕਿਹਾ ਸੀ ਕਿ ਅਮਰੀਕਾ ਨੂੰ ਘੱਟ ਸਮਝਣ ਦੀ ਕਦੇ ਭੁੱਲ ਨਾ ਕਰੇ। ਇਸ ਤੋਂ ਬਾਅਦ ਕੋਰੀਆ ਵੱਲੋਂ ਇਹ ਜੁਆਬ ਆਇਆ ਹੈ, ਜਿਸ ‘ਚ ਸਿੱਧਾ-ਸਿੱਧਾ ਟ੍ਰੰਪ ਨੂੰ ਧਮਕਾਇਆ ਗਿਆ ਹੈ।

First Published: Sunday, 12 November 2017 1:22 PM

Related Stories

ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ
ਵਿਗਿਆਨੀਆਂ ਦੀ ਚਿਤਾਵਨੀ, 2018 ਵਿੱਚ ਤਬਾਹੀ ਵਾਲੇ ਭੂਚਾਲ

ਵਾਸ਼ਿੰਗਟਨ- ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਦੁਨੀਆ ਵਿੱਚ ਜਲਦੀ-ਜਲਦੀ

ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ
ਅੱਲਾ-ਹੂ-ਅਕਬਰ ਦੇ ਨਾਅਰੇ ਲਾਉਣ ਵਾਲੇ ਨੂੰ ਪੁਲਿਸ ਨੇ ਗੋਲੀ ਮਾਰੀ

ਲਾ ਜੋਨਕੁਏਰਾ- ਪੁਲਸ ਨੇ ਉਸ ਆਦਮੀ ਨੂੰ ਗੋਲੀ ਮਾਰ ਦਿੱਤੀ, ਜਿਹੜਾ ਸਪੇਨ ਦੀ ਫਰਾਂਸ

ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ
ਸੰਯੁਕਤ ਰਾਸ਼ਟਰ 'ਚ ਭਾਰਤੀ ਦੀ ਵੱਡੀ ਜਿੱਤ

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ‘ਚ ਭਾਰਤ ਨੂੰ ਵੱਡੀ ਜਿੱਤ ਮਿਲੀ ਹੈ। ਭਾਰਤ ਦੇ

ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ
ਚੀਨੀ ਫੌਜ ਕੋਲ ਦੁਨੀਆ ਦੇ ਹਰ ਕੋਨੇ 'ਚ ਮਾਰ ਕਰਨ ਵਾਲੀ ਮਜ਼ਾਇਲ

ਬੀਜ਼ਿੰਗ: ਚੀਨ ਦੀ ਫੌਜ ‘ਚ ਅਗਲੇ ਸਾਲ ਲੰਮੀ ਦੂਰੀ ਵਾਲੀ ਅਜਿਹੀ ਬੈਲਿਸਟਿਕ

ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!
ਆਸਟ੍ਰੇਲੀਆ 'ਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਚੰਡੀਗੜ੍ਹ: ਹੁਣ ਆਸਟ੍ਰੇਲੀਆ ਵਿੱਚ ਵੀਜ਼ੇ ਬਾਰੇ ਗਲਤ ਜਾਣਕਾਰੀ ਦੇਣ ਵਾਲਿਆਂ ਦੀ

ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...
ਡੋਨਾਲਡ ਟਰੰਪ ਦੀ ਇਸ ਹਰਕਤ ਦਾ ਦੁਨੀਆ 'ਚ ਉੱਡ ਰਿਹਾ ਮਜ਼ਾਕ...

ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀਆਂ ਹਰਕਤਾਂ ਕਾਰਨ ਅਮਰੀਕੀ

ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ
ਤਖ਼ਤਾਪਲਟ ਦੇ ਸ਼ੱਕ 'ਚ 51 ਅਧਿਆਪਕ ਗ੍ਰਿਫ਼ਤਾਰ

ਇਸਤਾਂਬੁਲ : ਤੁਰਕੀ ‘ਚ 107 ਅਧਿਆਪਕਾਂ ਦੀ ਗਿ੫ਫ਼ਤਾਰੀ ਲਈ ਸੋਮਵਾਰ ਨੂੰ ਵਾਰੰਟ ਜਾਰੀ

ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....
ਏਲੀਅਨਜ਼ ਨੂੰ ਭੇਜੇ ਸੰਦੇਸ਼ ਦਾ ਮਿਲੇਗਾ ਜਵਾਬ....

ਨਿਊਯਾਰਕ- ਵਿਗਿਆਨਕਾਂ ਦੇ ਇਕ ਗਰੁੱਪ ਨੇ ਏਲੀਅਨਸ ਨਾਲ ਸੰਬੰਧ ਸਥਾਪਤ ਕਰਨ ਦੀ ਆਸ