ਭਾਰਤੀ ਕੁਲਭੂਸ਼ਣ 'ਤੇ ਪਾਕਿ ਮੀਡੀਆ ਮਿਹਰਬਾਨ!

By: abp sanjha | | Last Updated: Sunday, 16 July 2017 2:04 PM
ਭਾਰਤੀ ਕੁਲਭੂਸ਼ਣ 'ਤੇ ਪਾਕਿ ਮੀਡੀਆ ਮਿਹਰਬਾਨ!

ਲਾਹੌਰ: ਪਾਕਿਸਤਾਨ ਦੇ ਮੁੱਖ ਅਖ਼ਬਾਰ ‘ਡਾਨ’ ਦਾ ਕਹਿਣਾ ਹੈ ਕਿ ਕੁਲਭੂਸ਼ਣ ਜਾਧਵ ਦੀ ਮਾਂ ਨੂੰ ਮਾਨਵਤਾ ਜੇ ਆਧਾਰ ‘ਤੇ ਪਾਕਿਸਤਾਨ ਨੂੰ ਵੀਜ਼ਾ ਦੇ ਦੇਣਾ ਚਾਹੀਦਾ ਹੈ। ਅਖ਼ਬਾਰ ਦਾ ਇਹ ਵੀ ਕਹਿਣਾ ਹੈ ਕਿ ਇਸ ਨਾਲ ਦੋਹਾਂ ਦੇਸ਼ਾਂ ਵਿਚਕਾਰ ਵਧੇ ਤਣਾਅ ਨੂੰ ਵੀ ਘੱਟ ਕਰਨ ‘ਚ ਮਦਦ ਮਿਲੇਗੀ। ਪਾਕਿਸਤਾਨ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਭਾਰਤੀ ਕੌਂਸਲਰ ਨਾਲ ਸੰਪਰਕ ਕਰਨ ਦੇਣ ਤੋਂ ਲਗਾਤਾਰ ਮਨ੍ਹਾ ਕਰਦਾ ਆ ਰਿਹਾ ਹੈ। ਇੱਥੋਂ ਤੱਕ ਕਿ ਪਾਕਿਸਤਾਨ ਨੇ ਲੰਬੇ ਸਮੇਂ ਤੋਂ ਜਾਧਵ ਦੀ ਮਾਂ ਦੀ ਵੀਜ਼ਾ ਅਰਜ਼ੀ ਨੂੰ ਲਟਕਾਈ ਰੱਖਿਆ ਹੈ।

 

ਲਿਹਾਜ਼ਾ, ਪਾਕਿਸਤਾਨ ਦੇ ਅੰਗਰੇਜ਼ੀ ਅਖ਼ਬਾਰ ‘ਡਾਨ’ ਨੇ ਆਪਣੇ ਸੰਪਾਦਕੀ ‘ਚ ਲਿਖਿਆ ਹੈ ਕਿ ਪਾਕਿਸਤਾਨ ਨੂੰ ਜਾਧਵ ਦੀ ਮਾਂ ਨੂੰ ਮਨੁੱਖੀ ਆਧਾਰ ‘ਤੇ ਵੀਜ਼ਾ ਦੇ ਦੇਣਾ ਚਾਹੀਦਾ ਹੈ ਤਾਂ ਕਿ ਇਹ ਗੱਲ ਸਥਾਪਤ ਹੋਵੇ ਕਿ ਤਣਾਅ ਦੇ ਬਾਵਜੂਦ ਇਨਸਾਨੀਅਤ ਜ਼ਿੰਦਾ ਹੈ। ਅਖ਼ਬਾਰ ਮੁਤਾਬਕ ਵੀਜ਼ਾ ਅਰਜ਼ੀ ਦੋਹਾਂ ਹੀ ਦੇਸ਼ਾਂ ਲਈ ਮੌਜੂਦਾ ਟਕਰਾਅ ਨੂੰ ਘੱਟ ਕਰਨ ਲਈ ਨਵਾਂ ਮੌਕਾ ਹੈ।

 

ਜ਼ਿਕਰਯੋਗ ਹੈ ਕਿ ਪਾਕਿਸਤਾਨ ਦਾ ਦਾਅਵਾ ਹੈ ਕਿ ਜਾਧਵ ਨੇ ਪਿਛਲੀ 22 ਜੂਨ ਨੂੰ ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਸਾਹਮਣੇ ਦਇਆ ਅਰਜ਼ੀ ਦਾਇਰ ਕੀਤੀ ਹੈ। ਪਾਕਿਸਤਾਨ ਦੀ ਫ਼ੌਜੀ ਅਦਾਲਤ ਨੇ ਜਾਧਵ ‘ਤੇ ਅੱਤਵਾਦ ਦਾ ਫਰਜ਼ੀ ਦੋਸ਼ ਲਾਉਂਦੇ ਹੋਏ ਉਸ ਨੂੰ ਪਿਛਲੇ ਸਾਲ 3 ਮਾਰਚ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ।

First Published: Sunday, 16 July 2017 2:04 PM

Related Stories

ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!
ਇਰਾਨ ਨੇ ਅਮਰੀਕਾ ਖ਼ਿਲਾਫ ਚੁੱਕਿਆ ਝੰਡਾ!

ਤਹਿਰਾਨ: ਈਰਾਨ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਮੱਧਮ ਦੂਰੀ ਦੀ ਇਕ ਨਵੀਂ

ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!
ਟਰੰਪ ਤੇ ਕਿਮ ਜੌਂਗ ਹੋਏ ਗਾਲੋ ਗਾਲੀ,ਰੂਸ ਨੇ ਲਿਆ ਸਵਾਦ!

ਦਿੱਲੀ: ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ

ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ
ਧਰਤੀ ਬਾਰੇ ਹੁਣ ਤੱਕ ਵੀ ਸਭ ਤੋਂ ਵੱਡੀ ਖੋਜ

ਬਰਲਿਨ: ਸੌਰਮੰਡਲ ਵਿਚ ਛੋਟੇ ਗ੍ਰਹਿ ਘੇਰੇ ਵਿਚ ਵਿਗਿਆਨਕਾਂ ਨੇ ਹੱਬਲ ਸਪੇਸ

'ਬਲੂ ਵੇਲ੍ਹ' ਦਾ ਨਵਾਂ ਕਾਰਾ
'ਬਲੂ ਵੇਲ੍ਹ' ਦਾ ਨਵਾਂ ਕਾਰਾ

ਮਾਸਕੋ:17 ਸਾਲ ਦੀ ਲੜਕੀ ਮੌਤ ਦੀ ਖੇਡ ਭਾਵ ਸੁਸਾਈਡ ਗੇਮ ‘ਬਲੂ ਵ੍ਹੇਲ’ ਦੀ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ
ਉੱਤਰੀ ਕੋਰੀਆ ਜੰਗ ਲਈ ਅੜਿਆ, ਅਮਰੀਕਾ 'ਤੇ ਹਾਈਡ੍ਰੋਜਨ ਬੰਬ ਸੁੱਟਣ ਦੀ ਧਮਕੀ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ‘ਤੇ

ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ
ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ, ਸਪੀਡ 350 ਕਿ.ਮੀ. ਪ੍ਰਤੀ ਘੰਟਾ

ਬੀਜ਼ਿੰਗ: ਚੀਨ ਨੇ ਅੱਜ ਤੋਂ ਦੁਨੀਆ ਦੀ ਸਭ ਤੋਂ ਤੇਜ਼ ਬੁਲੇਟ ਟ੍ਰੇਨ ਨੂੰ ਪਟੜੀਆਂ

ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ
ਪਾਕਿਸਤਾਨ ਦੀ ਭਾਰਤ ਨੂੰ 'ਪਰਮਾਣੂ' ਧਮਕੀ

ਨਿਊਯਾਰਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ ਕਿ