ਇੱਥੇ ਹਰ ਨਾਗਰਿਕ ਨੂੰ ਮੁਫ਼ਤ 'ਚ ਮਿਲੇਗੀ ਢਾਈ ਏਕੜ ਜ਼ਮੀਨ

By: ਏਬੀਪੀ ਸਾਂਝਾ | | Last Updated: Saturday, 17 June 2017 9:11 AM
ਇੱਥੇ ਹਰ ਨਾਗਰਿਕ ਨੂੰ ਮੁਫ਼ਤ 'ਚ ਮਿਲੇਗੀ ਢਾਈ ਏਕੜ ਜ਼ਮੀਨ

ਮਾਸਕੋ : ਰੂਸ ਛੇਤੀ ਹੀ ਆਪਣੇ ਹਰ ਨਾਗਰਿਕ ਨੂੰ ਮੁਫ਼ਤ ਜ਼ਮੀਨ ਦੇਣ ਦੀ ਯੋਜਨਾ ‘ਤੇ ਅਮਲ ਕਰ ਸਕਦਾ ਹੈ। ਫਿਲਹਾਲ ਰੂਸ ਦੇ ਦੂਰ ਦੁਰਾਡੇ ਪੂਰਬੀ ਹਿੱਸੇ ‘ਚ ਨਾਗਰਿਕਾਂ ਨੂੰ ਸਰਕਾਰ ਵੱਲੋਂ ਮੁਫ਼ਤ ‘ਚ ਇਕ ਹੈਕਟੇਅਰ ਜ਼ਮੀਨ ਦੇਣ ਦੀ ਇਹ ਯੋਜਨਾ ਲਾਗੂ ਹੈ। ਹੁਣ ਰੂਸ ਦੇ ਰਾਸ਼ਟਰਪਤੀ ਨੇ ਇਸ ਯੋਜਨਾ ਨੂੰ ਦੇਸ਼ ਦੇ ਬਾਕੀ ਹਿੱਸਿਆਂ ‘ਚ ਲਾਗੂ ਕਰਨ ਦੀ ਹਮਾਇਤ ਕੀਤੀ ਹੈ। ਰਾਸ਼ਟਰਪਤੀ ਪੁਤਿਨ ਨੇ ਵੀਰਵਾਰ ਨੂੰ ਆਪਣੇ ਸਾਲਾਨਾ ਸਵਾਲ-ਜਵਾਬ ਸੈਸ਼ਨ ‘ਚ ਇਸ ਨਾਲ ਜੁੜੇ ਇਕ ਸਵਾਲ ਦਾ ਜਵਾਬ ਦਿੰਦਿਆਂ ਇਹ ਗੱਲ ਕਹੀ।

 

ਪੁਤਿਨ ਤੋਂ ਪੁੱਛਆ ਗਿਆ ਸੀ ਕਿ ਕੀ ਦੂਰ ਵਾਲੇ ਪੂਰਬੀ ਰੂਸ ‘ਚ ਲਾਗੂ ਮੁਫ਼ਤ ਜ਼ਮੀਨ ਯੋਜਨਾ ਨੂੰ ਦੇਸ਼ ਦੇ ਬਾਕੀ ਹਿੱਸਿਆਂ ‘ਚ ਲਾਗੂ ਕੀਤਾ ਜਾ ਸਕਦਾ ਹੈ। ਇਸ ਦਾ ਜਵਾਬ ਦਿੰਦਿਆਂ ਪੁਤਿਨ ਨੇ ਕਿਹਾ ਕਿ ਰੂਸ ‘ਚ ਕਾਫ਼ੀ ਜ਼ਮੀਨ ਹੈ। ਸਾਡੇ ਦੇਸ਼ ‘ਚ 4 ਕਰੋੜ 30 ਲੱਖ ਹੈਕਟੇਅਰ ਦੀ ਖੇਤੀਬਾੜੀ ਜ਼ਮੀਨ ਦੀ ਵਰਤੋਂ ਹੀ ਨਹੀਂ ਹੋ ਰਹੀ ਹੈ। ਸਾਡੇ ਕੋਲ ਬਹੁਤ ਜ਼ਿਆਦਾ ਜ਼ਮੀਨ ਖਾਲੀ ਪਈ ਹੈ।

 

 

ਪੁਤਿਨ ਨੇ ਇਹ ਵੀ ਕਿਹਾ ਕਿ ਇਹ ਮੁਫ਼ਤ ਜ਼ਮੀਨ ਪ੫ੋਗਰਾਮ ਪਹਿਲਾਂ ਪੂਰਬੀ ਹਿੱਸੇ ‘ਚ ਸਹੀ ਤਰੀਕੇ ਨਾਲ ਪੂਰਾ ਹੋ ਜਾਵੇ, ਇਸ ਤੋਂ ਬਾਅਦ ਇਸ ਨੂੰ ਦੇਸ਼ ਦੇ ਬਾਕੀ ਹਿੱਸਿਆਂ ‘ਚ ਲਾਗੂ ਕਰਨ ‘ਤੇ ਵਿਚਾਰ ਕੀਤਾ ਜਾਵੇਗਾ। ਰੂਸ ਦੇ ਹੋਮਸਟਡ ਐਕਟ ਮੁਤਾਬਕ ਦੇਸ਼ ਦੇ ਦੂਰ ਦੁਰਾਡੇ ਪੂਰਬੀ ਜ਼ਮੀਨ ‘ਚ ਰਹਿਣ ਵਾਲਾ ਹਰ ਵਿਅਕਤੀ ਚਾਹੇ ਤਾਂ ਉਸ ਨੂੰ ਸਰਕਾਰ ਵੱਲੋਂ ਮੁਫ਼ਤ ‘ਚ ਇਕ ਹੈਕਟੇਅਰ ਜ਼ਮੀਨ ਮਿਲ ਸਕਦੀ ਹੈ। ਇਸ ਲਈ ਇਕੋ ਸ਼ਰਤ ਹੈ ਕਿ ਉਹ ਜ਼ਮੀਨ ਦੀ ਠੀਕ ਤਰ੍ਹਾਂ ਵਰਤੋਂ ਕਰਨ ਦੀ ਇੱਛਾ ਰੱਖਦਾ ਹੋਵੇ।

 

 

ਜ਼ਮੀਨ ਮਿਲਣ ਤੋਂ ਇਕ ਸਾਲ ਦੇ ਅੰਦਰ ਲੋਕਾਂ ਨੂੰ ਇਹ ਦੱਸਣਾ ਪਵੇਗਾ ਕਿ ਉਹ ਉਸ ਜ਼ਮੀਨ ਨੂੰ ਕਿਸ ਤਰ੍ਹਾਂ ਇਸਤੇਮਾਲ ਕਰਨਾ ਚਾਹੁੰਦੇ ਹਨ। ਫਿਰ ਅਗਲੇ ਤਿੰਨ ਸਾਲਾਂ ਅੰਦਰ ਇਹ ਦੱਸਣਾ ਪਵੇਗਾ ਕਿ ਉਹ ਸਰਕਾਰ ਵੱਲੋਂ ਦਿੱਤੀ ਜ਼ਮੀਨ ‘ਤੇ ਕੀ ਕਰ ਰਹੇ ਹਨ। ਪੰਜ ਸਾਲ ਬਾਅਦ ਉਹ ਚਾਹੁਣ ਤਾਂ ਆਪਣੀ ਜ਼ਮੀਨ ਨੂੰ ਵੇਚ ਸਕਦੇ ਹਨ। ਪੰਜ ਸਾਲ ਤੋਂ ਪਹਿਲਾਂ ਕਿਸੇ ਨੂੰ ਵੀ ਜ਼ਮੀਨ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਯੋਜਨਾ ਨੂੰ ਜੂਨ 2016 ‘ਚ ਲਾਗੂ ਕੀਤਾ ਗਿਆ ਸੀ। ਹਾਲੇ ਤੱਕ ਉਥੇ ਕੁਲ 93 ਹਜ਼ਾਰ ਲੋਕਾਂ ਨੇ ਮੁਫ਼ਤ ਜ਼ਮੀਨ ਲਈ ਬਿਨੈ ਕੀਤਾ ਹੈ। ਇਨ੍ਹਾਂ ‘ਚੋਂ 20 ਹਜ਼ਾਰ ਬਿਨੈਕਾਰਾਂ ਨੂੰ ਮਨਜ਼ੂਰੀ ਵੀ ਮਿਲ ਚੁੱਕੀ ਹੈ।

First Published: Saturday, 17 June 2017 9:11 AM

Related Stories

ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !
ਆਖਰ ਲੁੱਟਿਆ ਹੀ ਗਿਆ ਦਾਉਦ ਇਬਰਾਹਿਮ !

ਨਵੀਂ ਦਿੱਲੀ: ਭਾਰਤ ਦੇ ਮੋਸਟ ਵਾਂਟਿਡ ਅੱਤਵਾਦੀ ਦਾਊਦ ਇਬਰਾਹਿਮ ਦੀ ਬ੍ਰਿਟਿਸ਼

ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼
ਇਸ ਫਿਲਮ ਮੇਕਰ ਨੇ ਟਰੰਪ ਬਾਰੇ ਖੁੱਲਿਆ ਵੱਡਾ ਰਾਜ਼

ਨਿਊਯਾਰਕ- ਡਾਕੂਊਮੈਂਟਰੀ ਫਿਲਮ ਮੇਕਰ ਮਾਈਕਲ ਮੂਰੇ ਨੇ ਟੀ ਵੀ ਚੈਨਲ ਉੱਤੇ ਮਜ਼ਾਕੀਆ

ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ
ਫ੍ਰੈਂਚ ਨਿਰਦੇਸ਼ਕ ਦੀਆਂ ਨਹੀਂ ਘਟੀਆਂ ਮੁਸ਼ਕਲਾਂ

ਲਾਸ ਏਂਜਲਸ : ਫ੍ਰੈਂਚ ਫਿਲਮ ਡਾਇਰੈਕਟਰ ਰੋਮਨ ਪੋਲੰਸਕੀ ਖਿਲਾਫ 1970 ਤੋਂ ਚੱਲ ਰਹੇ

ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ
ਟਰੰਪ ਦੀ ਨਕਸਲੀ ਟਿੱਪਣੀ ਦੇ ਉਲਟ ਵਾਰ

ਨਿਊਯਾਕਰ: ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀਆਂ ਟਿੱਪਣੀਆਂ ਦੇ ਉਲਟ, ਰਾਜ

ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ
ਸਭ ਤੋਂ ਵੱਧ ਕਮਾਈ ਵਾਲੀ ਅਦਾਕਾਰਾ ਐਮਾ ਸਟੋਨ, ਸਾਲ 'ਚ ਕਮਾਏ 17 ਕਰੋੜ

ਨਿਊਟਾਰਕ: ਆਸਕਰ ਵਿੱਚ ਧੁੰਮਾਂ ਪਾਉਣ ਵਾਲੀ ਫਿਲਮ ‘ਲਾ ਲਾ ਲੈਂਡ’ ਦੀ ਅਦਾਕਾਰਾ

ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ
ਸਪੇਨ ਹਮਲੇ ਦੇ ਪੀੜਤਾਂ ਨੂੰ ਗੁਰੂ ਘਰਾਂ ਵੱਲੋਂ ਸਹਾਰਾ

ਬਾਰਸੀਲੋਨਾ: ਬੀਤੇ ਕੱਲ੍ਹ ਸਪੇਨ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਗੁਰੂ

 ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ
ਭ੍ਰਿਸ਼ਟਾਚਾਰ ਮਾਲਾ: ਨਵਾਜ਼ ਸ਼ਰੀਫ ਤੇ ਉਸ ਦੇ ਪੁੱਤਰਾਂ ਨੂੰ ਸੰਮਣ

ਲਾਹੌਰ: ਪਾਕਿਸਤਾਨ ਦੇ ਸਿਖਰਲੇ ਭ੍ਰਿਸ਼ਟਾਚਾਰ ਵਿਰੋਧੀ ਅਦਾਰੇ ਨੇ ਦੇਸ਼ ਦੇ ਸਾਬਕਾ